ਮਾਤਾ ਗੁਜਰੀ ਕਾਲਜ ਵਿਖੇ ਆਈਸੀਆਈਸੀਆਈ ਬੈਂਕ ਦੀ ਕੈਂਪਸ ਪਲੇਸਮੈਂਟ ਡਰਾਈਵ ਕਰਵਾਈ
ਮਾਤਾ ਗੁਜਰੀ ਕਾਲਜ ਵਿਖੇ ਆਈਸੀਆਈਸੀਆਈ ਬੈਂਕ ਦੀ ਕੈਂਪਸ ਪਲੇਸਮੈਂਟ ਡਰਾਈਵ
Publish Date: Thu, 05 Mar 2026 04:35 PM (IST)
Updated Date: Thu, 05 Mar 2026 04:38 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਮਾਤਾ ਗੁਜਰੀ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈੱਲ ਵੱਲੋਂ ਕੈਂਪਸ ਪਲੇਸਮੈਂਟ ਡਰਾਈਵ ਦਾ ਸਫਲ ਆਯੋਜਨ ਕੀਤਾ ਗਿਆ ਜਿਸ ਵਿੱਚ ਐਮਬੀਏ ਬੀਬੀਏ ਬੀਕਾਮ ਅਤੇ ਬੀਏਐਫ ਦੇ ਅਖੀਰਲੇ ਸਾਲ ਦੇ 60 ਵਿਦਿਆਰਥੀਆਂ ਨੇ ਹਿੱਸਾ ਲਿਆ। ਇਹ ਡਰਾਈਵ ਆਈਸੀਆਈਸੀਆਈ ਬੈਂਕ ਵੱਲੋਂ ਰਿਲੇਸ਼ਨਸ਼ਿਪ ਮੈਨੇਜਰ ਦੇ ਅਹੁਦੇ ਲਈ ਚਲਾਈ ਗਈ ਜਿਸ ਵਿੱਚ ਪੰਜ ਲੱਖ ਰੁਪਏ ਸਾਲਾਨਾ ਤਨਖਾਹ ਵਾਲਾ ਪੈਕੇਜ ਪੇਸ਼ ਕੀਤਾ ਗਿਆ। ਸੈਸ਼ਨ ਦੌਰਾਨ ਕਾਰਪੋਰੇਟ ਇੰਪਲਾਈਜ਼ ਸੋਲੂਸ਼ਨ ਗਰੁੱਪ ਦੇ ਕੀ ਰਿਲੇਸ਼ਨਸ਼ਿਪ ਹੈੱਡ ਤੇਜਦੀਪ ਸਿੰਘ ਅਤੇ ਆਈਸੀਆਈਸੀਆਈ ਬੈਂਕ ਦੇ ਕਲੱਸਟਰ ਹੈੱਡ ਸੁਨੀਲ ਬਜਾਜ ਨੇ ਵਿਦਿਆਰਥੀਆਂ ਨੂੰ ਨੌਕਰੀ ਪ੍ਰੋਫਾਈਲ ਕਰੀਅਰ ਵਿਕਾਸ ਬੈਂਕਿੰਗ ਖੇਤਰ ਕਾਰਪੋਰੇਟ ਸੱਭਿਆਚਾਰ ਅਤੇ ਪੇਸ਼ੇਵਰ ਵਿਕਾਸ ਬਾਰੇ ਮਾਰਗਦਰਸ਼ਨ ਦਿੱਤਾ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ ਕਸ਼ਮੀਰ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮੇਂ ਸਮੇਂ ’ਤੇ ਆਯੋਜਿਤ ਰੁਜ਼ਗਾਰ ਮੇਲੇ ਵਿਦਿਆਰਥੀਆਂ ਨੂੰ ਉਦਯੋਗ ਨਾਲ ਜੁੜਨ ਅਤੇ ਕਾਰਪੋਰੇਟ ਸੈਕਟਰ ਵਿੱਚ ਸਿਖਲਾਈ ਹਾਸਲ ਕਰਨ ਦਾ ਮੌਕਾ ਦਿੰਦੇ ਹਨ। ਵਾਈਸ ਪ੍ਰਿੰਸੀਪਲ ਡਾ ਬਿਕਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਵਿਦਿਆਰਥੀ ਜੀਵਨ ਦੌਰਾਨ ਹੀ ਰੁਜ਼ਗਾਰ ਮੌਕੇ ਤਲਾਸ਼ ਕਰਨ ਦੀ ਸਲਾਹ ਦਿੱਤੀ। ਡੀਨ ਪਲੇਸਮੈਂਟ ਡਾ ਕਮਲਪ੍ਰੀਤ ਕੌਰ ਨੇ ਦੱਸਿਆ ਕਿ ਅਜਿਹੇ ਮੇਲੇ ਵਿਦਿਆਰਥੀਆਂ ਨੂੰ ਬਿਹਤਰ ਭਵਿੱਖ ਅਤੇ ਰੁਜ਼ਗਾਰ ਅਵਸਰ ਮੁਹੱਈਆ ਕਰਵਾਉਣ ਲਈ ਆਯੋਜਿਤ ਕੀਤੇ ਜਾਂਦੇ ਹਨ। ਸਮਾਗਮ ਦੇ ਅੰਤ ਵਿੱਚ ਪਲੇਸਮੈਂਟ ਅਫਸਰ ਡਾ ਸੌਰਵ ਸ਼ਰਮਾ ਨੇ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਅਜਿਹੇ ਮੌਕਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।