- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਵੱਲੋਂ ਪਿੰਡ ਡਡਿਆਣਾ ਵਿਖੇ 26ਵਾਂ ਖੇਡ ਮੇਲਾ ਕਰਵਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਖਮਾਣੋ : ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਤੇ ਗ੍ਰਾਮ ਪੰਚਾਇਤ ਪਿੰਡ ਡਡਿਆਣਾ ਵੱਲੋਂ ਗੁੱਗਾ ਮੈੜੀ ਮੇਲੇ ਨੂੰ ਸਮਰਪਿਤ 26ਵਾਂ ਖੇਡ ਮੇਲਾ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਹਰਬੰਸ ਕੌਰ ਅਤੇ ਕਲੱਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਖੇਡ ਮੇਲੇ ਦੇ ਦੂਜੇ ਦਿਨ ਓਪਨ ਕਬੱਡੀ ਲੜਕੀਆਂ ਅਤੇ ਲੜਕਿਆਂ ਦੇ ਮੁਕਾਬਲੇ ਕਰਵਾਏ ਗਏ। ਖੇਡ ਮੇਲੇ ’ਚ ਸਾਬਕਾ ਵਿਧਾਇਕ ਅਤੇ ਸੂਬਾ ਐਸਸੀ ਵਿੰਗ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਦੀ ਪਤਨੀ ਗੁਰਪ੍ਰੀਤ ਕੌਰ ਜੀਪੀ, ਬਲਾਕ ਸੰਮਤੀ ਬਸੀ ਪਠਾਣਾਂ ਦੀ ਸਾਬਕਾ ਚੇਅਰਪਰਸਨ ਬਲਜੀਤ ਕੌਰ ਅਤੇ ਮਾਰਕੀਟ ਕਮੇਟੀ ਬਸੀ ਪਠਾਣਾ ਦੇ ਸਾਬਕਾ ਚੇਅਰਮੈਨ ਸਤਵੀਰ ਸਿੰਘ ਨੌਗਾਵਾਂ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਸੰਬੋਧਨ ਕਰਦਿਆਂ ਗੁਰਪ੍ਰੀਤ ਕੌਰ ਜੀਪੀ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਦਾ ਸੱਦਾ ਦਿੱਤਾ ਤਾਂ ਜੋ ਸਿਹਤਮੰਦ ਸਮਾਜ ਦੀ ਸਿਰਜਣਾ ਹੋ ਸਕੇ। ਇਸ ਦੌਰਾਨ ਪ੍ਰਬੰਧਕਾਂ ਵੱਲੋਂ ਗੁਰਪ੍ਰੀਤ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਖੇਡ ਮੇਲੇ ਦੌਰਾਨ ਕਬੱਡੀ ਕਮੈਂਟੇਟਰ ਸ਼ੈਫ਼ੀ ਹੱਥੋਈ, ਹੈਪੀ ਰੁੜਕੀ ਅਤੇ ਕੁਲਬੀਰ ਸਿੰਘ ਟਿੰਬਰਵਾਲ ਨੇ ਕੁਮੈਂਟਰੀ ਕੀਤੀ। ਇਸ ਮੌਕੇ ਜਸਵੀਰ ਸਿੰਘ ਭਾਦਲਾ, ਲਖਬੀਰ ਸਿੰਘ ਲੱਖਾ, ਨੰਬਰਦਾਰ ਜਸਬੀਰ ਸਿੰਘ ਸਾਬਕਾ ਸਰਪੰਚ, ਪੰਚਾਇਤ ਮੈਂਬਰ ਬਲਵਿੰਦਰ ਸਿੰਘ, ਅਵਤਾਰ ਸਿੰਘ, ਗੁਰਜੀਤ ਕੌਰ, ਦਵਿੰਦਰ ਕੌਰ, ਤੇਜਾ ਸਿੰਘ, ਨੰਬਰਦਾਰ ਸਵਰਨ ਸਿੰਘ, ਅੰਮ੍ਰਿਤਪਾਲ ਸਿੰਘ, ਗੁਰਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ ਧਾਂਦੀ, ਗੁਰਦੀਪ ਸਿੰਘ ਘੁਮਾਣ, ਭੁਪਿੰਦਰ ਸਿੰਘ ਧਾਂਦੀ, ਸੁਖਵਿੰਦਰ ਸਿੰਘ, ਗੁਰਵੀਰ ਸਿੰਘ ਧਾਂਦੀ, ਗੁਰਿੰਦਰ ਸਿੰਘ, ਕਰਮਜੀਤ ਸਿੰਘ, ਨੰਬਰਦਾਰ ਹਰਮੇਸ਼ ਸਿੰਘ ਅਤੇ ਸੁਖਵਿੰਦਰ ਸਿੰਘ ਹਾਜ਼ਰ ਸਨ।