40 ਰੋਜ਼ਾ ਗੁਰਮਤਿ ਸਮਾਗਮ ਦੇ 34ਵੇਂ ਦੀਵਾਨ ਸਜੇ
40 ਰੋਜ਼ਾ ਗੁਰਮਤਿ ਸਮਾਗਮ ਦੇ 34ਵੇਂ ਦੀਵਾਨ ਸਜੇ
Publish Date: Sun, 29 Mar 2026 05:55 PM (IST)
Updated Date: Sun, 29 Mar 2026 05:56 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : 40 ਰੋਜ਼ਾ ਪਵਿੱਤਰ ਚਰਨਛੋਹ ਗੁਰਮਤਿ ਸਮਾਗਮ ਤਹਿਤ 34ਵਾਂ ਦੀਵਾਨ ਬੜੀ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਸੰਪੰਨ ਹੋਇਆ। ਇਸ ਮੌਕੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਪਹੁੰਚੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਦੀਵਾਨ ਦੌਰਾਨ ਭਾਈ ਜਗਤਾਰ ਸਿੰਘ ਜੀ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤ ਨੂੰ ਮੰਤਰਮੁਗਧ ਕਰ ਦਿੱਤਾ। ਕੀਰਤਨ ਤੋਂ ਬਾਅਦ ਸੰਗਤ ਵੱਲੋਂ ਆਨੰਦ ਸਾਹਿਬ ਦਾ ਪਾਠ ਕੀਤਾ ਗਿਆ ਅਤੇ ਉਸ ਉਪਰੰਤ ਅਰਦਾਸ ਕੀਤੀ ਗਈ। ਅੰਤ ਵਿਚ ਸਾਰੀਆਂ ਸੰਗਤਾਂ ਨੇ ਗੁਰੂ ਦਾ ਅਟੁੱਟ ਲੰਗਰ ਛਕਿਆ। ਇਸ ਦੀਵਾਨ ਵਿੱਚ ਮੰਡੀ ਗੋਬਿੰਦਗੜ੍ਹ, ਅਮਲੋਹ, ਖੰਨਾ ਸਮੇਤ ਕਰੀਬ 2 ਦਰਜਨ ਪਿੰਡਾਂ ਤੋਂ ਪਹੁੰਚੇ ਵੱਡੀ ਗਿਣਤੀ ਸ਼ਰਧਾਲੂਆਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।