ਡਾ. ਦਰਸ਼ਨ ਸਿੰਘ ਧਾਲੀਵਾਲ ਭਾਜਪਾ 'ਚ ਸ਼ਾਮਲ, ਪਾਰਟੀ ਨੂੰ ਮਿਲੇਗੀ ਵੱਡੀ ਮਜ਼ਬੂਤੀ
ਇਸ ਮੌਕੇ ਭਾਜਪਾ ਆਗੂਆਂ ਵੱਲੋਂ ਡਾ. ਦਰਸ਼ਨ ਸਿੰਘ ਧਾਲੀਵਾਲ ਦਾ ਪਾਰਟੀ ’ਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ ਗਿਆ। ਇਸ ਮੌਕੇ ਕੇ. ਡੀ. ਭੰਡਾਰੀ ਅਤੇ ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਡਾ. ਦਰਸ਼ਨ ਸਿੰਘ ਧਾਲੀਵਾਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ ਹੈ।
Publish Date: Mon, 14 Sep 2026 04:20 PM (IST)
Updated Date: Mon, 14 Sep 2026 04:24 PM (IST)
ਡਿਜੀਟਲ ਡੈਸਕ, ਅਮਲੋਹ। ਆਮ ਆਦਮੀ ਪਾਰਟੀ ਕਿਸਾਨ ਵਿੰਗ ਸ਼ਮਸ਼ਪੁਰ ਸਰਕਲ ਦੇ ਕੋ-ਆਰਡੀਨੇਟਰ ਡਾ. ਦਰਸ਼ਨ ਸਿੰਘ ਧਾਲੀਵਾਲ ਅੱਜ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਭਾਜਪਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਕੇ. ਡੀ. ਭੰਡਾਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਦੀ ਅਗਵਾਈ ’ਚ ਭਾਜਪਾ ਦਾ ਪੱਲਾ ਫੜਿਆ।
ਇਸ ਮੌਕੇ ਭਾਜਪਾ ਆਗੂਆਂ ਵੱਲੋਂ ਡਾ. ਦਰਸ਼ਨ ਸਿੰਘ ਧਾਲੀਵਾਲ ਦਾ ਪਾਰਟੀ ’ਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ ਗਿਆ। ਇਸ ਮੌਕੇ ਕੇ. ਡੀ. ਭੰਡਾਰੀ ਅਤੇ ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਡਾ. ਦਰਸ਼ਨ ਸਿੰਘ ਧਾਲੀਵਾਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ’ਚ ਭਾਜਪਾ ਦਾ ਆਧਾਰ ਲਗਾਤਾਰ ਵਧ ਰਿਹਾ ਹੈ ਅਤੇ ਵੱਖ-ਵੱਖ ਵਰਗਾਂ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਵੱਲੋਂ ਲਗਾਤਾਰ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ।
ਭਾਜਪਾ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ’ਚ ਹੋਰ ਵੀ ਕਈ ਲੋਕ ਭਾਜਪਾ ਨਾਲ ਜੁੜਨਗੇ, ਜਿਸ ਨਾਲ ਪਾਰਟੀ ਸੂਬੇ ਵਿੱਚ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਭਾਜਪਾ ਦਾ ਸਾਥ ਦੇ ਰਹੇ ਹਨ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਕੰਵਰਵੀਰ ਸਿੰਘ ਟੌਹੜਾ, ਰਵਿੰਦਰ ਪਦਮ, ਦੇਵੀ ਦਿਆਲ ਪ੍ਰਾਸ਼ਰ, ਜੋਗਿੰਦਰ ਸਿੰਘ ਨਰਾਇਣਗੜ੍ਹ, ਵਿਨੋਦ ਮਿੱਤਲ, ਰਾਕੇਸ਼ ਗੁਪਤਾ, ਬੇਅੰਤ ਸਿੰਘ ਬੈਣਾ ਮੰਡਲ ਪ੍ਰਧਾਨ ਸਮਸ਼ਪੁਰ, ਰਾਕੇਸ਼ ਕੁਮਾਰ ਬਬਲੀ ਮੰਡਲ ਪ੍ਰਧਾਨ ਅਮਲੋਹ, ਵਿਸ਼ਨੂੰ ਜਿੰਦਲ, ਜਸਵੀਰ ਸਿੰਘ, ਸਤਨਾਮ ਸਿੰਘ ਢਿੱਲੋਂ, ਅਰਜਨ ਸਿੰਘ, ਮਨਜੀਤ ਸਿੰਘ ਸਲਾਣਾ, ਬੇਅੰਤ ਸਿੰਘ ਸਲਾਣਾ, ਜਸਵੀਰ ਸਿੰਘ ਮਹਿਰਾ, ਮੈਅੰਕ ਸ਼ਰਮਾ ਆਦਿ ਮੌਜੂਦ ਸਨ।