ਕੇਂਦਰੀ ਬਜਟ ’ਚ ਕਿਸਾਨਾਂ, ਮਜ਼ਦੂਰਾਂ ਤੇ ਛੋਟੇ ਵਾਪਰੀਆਂ ਨੂੰ ਕੋਈ ਰਾਹਤ ਨਹੀਂ
2026 ਦਾ ਅੱਜ ਬਜਟ ਪੇਸ਼ ਹੋਇਆ ਜਿਸ ਵਿਚ ਕਿਸਾਨਾਂ ਮਜ਼ਦੂਰਾਂ ਅਤੇ ਛੋਟੇ ਵਪਾਰੀਆਂ ਨੂੰ ਕੋਈ ਰਾਹਤ ਨਹੀਂ ਮਿਲੀ
Publish Date: Sun, 01 Feb 2026 04:39 PM (IST)
Updated Date: Sun, 01 Feb 2026 04:40 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੁਭਾਈ ਆਗੂ ਹਰਿੰਦਰ ਸਿੰਘ ਚਨਾਰਥਲ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਬਜਟ ਵਿਚ ਕਿਸਾਨਾਂ ਮਜ਼ਦੂਰਾਂ ਤੇ ਛੋਟੇ ਵਪਾਰੀਆਂ ਨੂੰ ਕੋਈ ਵੀ ਰਾਹਤ ਨਹੀਂ ਦਿੱਤੀ ਗਈ ਸਗੋਂ ਕੁੱਝ ਦਿਨ ਪਹਿਲਾਂ ਕੇਂਦਰ ਦੀ ਸਰਕਾਰ ਨੇ ਮਨਰੇਗਾ ਸਕੀਮ ਨੂੰ ਖ਼ਤਮ ਕਰਨ ਲਈ ਨਵੀਂ ਪਾਲਿਸੀ ਬਣਾ ਦਿੱਤੀ ਹੈ ਜਿਸ ਦਾ ਵਿਰੋਧ ਭਾਰਤ ਦੇ ਮਨਰੇਗਾ ਮਜ਼ਦੂਰ ਲਗਾਤਾਰ ਕਰ ਰਹੇ ਹਨ। ਕਿਸਾਨਾਂ ਲਈ ਵੀ ਇਸ ਬਜਟ ਦੇ ਵਿਚ ਕੁੱਝ ਵੀ ਨਹੀਂ ਦਿੱਤਾ ਗਿਆ। ਦੇਸ਼ ਦੇ ਕਿਸਾਨ ਲਗਾਤਾਰ ਧਰਨੇ ਪ੍ਰਦਰਸ਼ਨ ਦੇ ਕੇ ਐੱਮਐੱਸਪੀ ਲਈ, ਸਮੂਹ ਕਿਸਾਨਾਂ ਮਜ਼ਦੂਰਾਂ ਦੇ ਕਰਜ਼ਾ ਮੁਆਫ਼ੀ ਲਈ, ਫ਼ਸਲ ਬੀਮਾ ਯੋਜਨਾ ਲਈ ਅਤੇ ਕਿਸਾਨ ਪੈਨਸ਼ਨ ਯੋਜਨਾ ਦੀ ਮੰਗ ਕਰ ਰਹੇ ਹਨ। ਕਿਸਾਨ ਹਰੇਕ ਸਾਲ ਹੜ੍ਹਾਂ ਦੀ ਮਾਰ ਚੱਲ ਰਹੇ ਹਨ, ਹੜ੍ਹਾਂ ਨਾਲ ਹਰੇਕ ਸਾਲ ਕਿਸਾਨਾਂ ਦੀ ਫ਼ਸਲਾਂ ਖ਼ਰਾਬ ਹੋ ਜਾਂਦੀਆਂ ਹਨ, ਹੜ੍ਹਾਂ ਦਾ ਹੱਲ ਕਰਨ ਲਈ ਵੀ ਸਰਕਾਰ ਵੱਲੋਂ ਕੋਈ ਰਾਸ਼ੀ ਨਹੀਂ ਰੱਖੀ ਗਈ। ਭਾਜਪਾ ਨੇ ਵਾਅਦਾ ਕੀਤਾ ਸੀ ਕਿ ਸਾਡੀ ਸਰਕਾਰ ਬਣ ਜਾਣ ਦਿਉ ਅਸੀਂ ਕਿਸਾਨਾਂ ਦੀ ਆਮਦਨ ਨੂੰ ਦੁਗਣਾ ਕਰਾਂਗੇ, ਇਹ ਵਾਅਦਾ ਵੀ ਝੂਠਾ ਸਾਬਿਤ ਹੋਇਆ। ਉਨ੍ਹਾਂ ਕਿਹਾ ਕਿ ਇਹ ਬਜਟ ਕਿਸਾਨਾਂ ਮਜ਼ਦੂਰਾਂ ਲਈ ਖ਼ਾਲੀ ਲਿਫ਼ਾਫ਼ਾ ਸਾਬਤ ਹੋਇਆ ਹੈ।