ਜਰੂਰੀ) ਨੌਲੱਖਾ ਸਾਹਿਬ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ
ਨੌਲੱਖਾ ਸਾਹਿਬ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Mon, 13 Apr 2026 06:26 PM (IST)
Updated Date: Mon, 13 Apr 2026 06:31 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਪਬਲਿਕ ਸਕੂਲ ਨੌਲੱਖਾ ਸਾਹਿਬ ਦਾ ਅੱਠਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਜਮਾਤ ਦੇ ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ। ਹਰਜਾਪ ਸਿੰਘ ਨੇ 600 ’ਚੋਂ 571 ਅੰਕ ਪ੍ਰਾਪਤ ਕਰਕੇ ਪਹਿਲਾਂ ਸਥਾਨ ਹਾਸਿਲ ਕੀਤਾ। ਸਿਮਰਨਪ੍ਰੀਤ ਕੌਰ ਨੇ 540 ਅੰਕ ਪ੍ਰਾਪਤ ਕਰਕੇ ਦੂਜਾ ਤੇ ਲਵਪ੍ਰੀਤ ਕੌਰ ਨੇ 531 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਸਕੂਲ ਦੇ ਪ੍ਰਿੰਸੀਪਲ ਹਰਵਿੰਦਰ ਕੌਰ ਨੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਵਧਾਈ ਦਿੱਤੀ । ਇਸ ਮੌਕੇ ਸਕੂਲ ਐਜੂਕੇਸ਼ਨਲ ਟਰੱਸਟ ਦੇ ਪ੍ਰਧਾਨ ਅਮਰਿੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾਕਟਰ ਗੁਰਮੋਨ ਸਿੰਘ ਵਾਲੀਆ ਨੇ ਵੀ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਬੱਚਿਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ।