- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਤਾ ਗੁਜਰੀ ਕਾਲਜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਮਨਾਇਆ

ਪੰਜਾਬੀ ਜਾਗਰਣ ਰਿਪੋਰਟਰ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ, ਫਿਜ਼ਿਕਸ, ਇਤਿਹਾਸ ਤੇ ਧਰਮ ਅਧਿਐਨ ਵਿਭਾਗ ਵੱਲੋਂ ਸਾਂਝੇ ਤੌਰ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਇਤਿਹਾਸ ਵਿਭਾਗ ਦੇ ਮੁਖੀ ਡਾ. ਹਰਭਿੰਦਰ ਸਿੰਘ ਨੇ ‘ਸ੍ਰੀ ਗੁਰੂ ਗ੍ਰੰਥ ਸਾਹਿਬ: ਸੰਪਾਦਨਾ ਦਾ ਇਤਿਹਾਸ’ ਵਿਸ਼ੇ ’ਤੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਇੱਕ ਅਜਿਹੇ ਵਿਲੱਖਣ ਤੇ ਮਹਾਨ ਗ੍ਰੰਥ ਹਨ, ਜਿਨ੍ਹਾਂ ਨੂੰ ਸ਼ਬਦ ਗੁਰੂ ਦਾ ਦਰਜਾ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਸਮੁੱਚੀ ਮਾਨਵਤਾ ਨੂੰ ਸੱਚ, ਸਮਾਨਤਾ, ਭਾਈਚਾਰੇ ਅਤੇ ਭਲਾਈ ਦਾ ਮਾਰਗ ਦਿਖਾਉਂਦੀ ਹੈ। ਸਮਾਗਮ ਦੀ ਸ਼ੁਰੂਆਤ ਮੌਕੇ ਮੂਲ ਮੰਤਰ, ਸ੍ਰੀ ਜਪੁਜੀ ਸਾਹਿਬ ਦੀਆਂ ਪੰਜ ਪਉੜੀਆਂ ਦਾ ਪਾਠ ਅਤੇ ਅਰਦਾਸ ਕਰ ਕੇ ਵਿਦਿਆਰਥੀਆਂ ਨੂੰ ਗੁਰਬਾਣੀ ਸਮਝ ਕੇ ਜੀਵਨ ’ਚ ਧਾਰਨ ਕਰਨ ਦੀ ਪ੍ਰੇਰਨਾ ਦਿੱਤੀ ਗਈ।