ਵੱਖ-ਵੱਖ ਵਰਗਾਂ ਦੇ ਬਾਲ ਗਿਆਨ ਕੁਇਜ਼ ਮੁਕਾਬਲੇ ਕਰਵਾਏ
ਭਾਸ਼ਾ ਵਿਭਾਗ ਨੇ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਵੱਖ-ਵੱਖ ਵਰਗਾਂ ਦੇ ਬਾਲ ਗਿਆਨ ਕੁਇਜ਼ ਮੁਕਾਬਲੇ ਕਰਵਾਏ
Publish Date: Thu, 16 Oct 2025 05:13 PM (IST)
Updated Date: Thu, 16 Oct 2025 05:14 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਭਾਸ਼ਾ ਵਿਭਾਗ ਵੱਲੋਂ ਪੰਜਾਬੀ ਭਾਸ਼ਾ ਤੇ ਸੱਭਿਆਚਾਰ ਦੇ ਪ੍ਰਚਾਰ ਅਤੇ ਪ੍ਰਸਾਬ ਲਈ ਸਮੇਂ-ਸਮੇਂ ਤੇ ਕੀਤੀਆਂ ਜਾਂਦੀਆਂ ਗਤੀਵਿਧੀਆਂ ਦੀ ਲੜੀ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਵੱਖ-ਵੱਖ ਵਰਗਾਂ ਦੇ ਬਾਲ-ਗਿਆਨ ਕੁਇਜ਼ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਬਾਰੇ ਮੰਚ ਸੰਚਾਲਕ ਡਾ. ਬਿੰਦਰ ਸਿੰਘ ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਮੁਕਾਬਲੇ ਵਿਦਿਆਰਥੀਆਂ ਨੂੰ ਸਾਹਿਤ ਅਤੇ ਮਾਂ ਬੋਲੀ ਨਾਲਜੋੜਨ ਵਿਚ ਮਹੱਤਵਪੂਰਨ ਰੋਲ ਅਦਾ ਕਰਦੇ ਹਨ। ਬਾਲ ਗਿਆਨ ਕੁਇਜ਼ ਮੁਕਾਬਲੇ ਵਿਚ ਛੇਵੀਂ ਤੋਂ ਅੱਠਵੀਂ ਜਮਾਤ ਦੇ ੳ ਵਰਗ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਦੀ ਵਿਦਿਆਰਥਣ ਸੁਖਮਨੀ ਕੌਰ ਨੇ ਪਹਿਲਾ, ਸਰਕਾਰੀ ਹਾਈ ਸਕੂਲ, ਸਾਨੀਪੁਰ ਦੀ ਵਿਦਿਆਰਥਣ ਏਕਮਜੋਤ ਕੌਰ ਨੇ ਦੂਜਾ ਅਤੇ ਅਸ਼ੋਕਾ ਪਬਲਿਕ ਸਕੂਲ ਫ਼ਤਹਿਗੜ੍ਹ ਸਾਹਿਬ ਦੇ ਵਿਦਿਆਰਥੀ ਸੰਦੀਪ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅ ਵਰਗ ਵਿੱਚ (ਨੌਵੀਂ ਤੋਂ ਬਾਰ੍ਹਵੀਂ) ਮਾਤਾ ਗੁਜਰੀ ਸਕੂਲ ਆਫ਼ ਐਮੀਨੈਂਸ, ਫ਼ਤਹਿਗੜ੍ਹ ਸਾਹਿਬ ਦੀ ਵਿਦਿਆਰਥਣ ਗੁਰਨਾਜ਼ ਕੌਰ ਨੇ ਪਹਿਲਾ, ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਸਕੂਲ, ਫ਼ਤਹਿਗੜ੍ਹ ਸਾਹਿਬ ਦੇ ਵਿਦਿਆਰਥੀ ਜਪਜੋਤ ਸਿੰਘ ਨੇ ਦੂਜਾ ਅਤੇ ਮਾਤਾ ਗੁਜਰੀ ਸਕੂਲ ਆਫ਼ ਐਮੀਨੈਂਸ, ਫ਼ਤਹਿਗੜ੍ਹ ਸਾਹਿਬ ਦੇ ਵਿਦਿਆਰਥੀ ਮੁਹੰਮਦ ਆਦਿਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ੲ ਵਰਗ (ਗ੍ਰੈਜੂਏਸ਼ਨ) ’ਚੋਂ ਮਾਤਾ ਗੁਜਰੀ ਕਾਲਜ, ਫ਼ਤਹਿਗੜ੍ਹ ਸਾਹਿਬ ਦੀ ਵਿਦਿਆਥਣ ਅਰਸ਼ਦੀਪ ਕੌਰ ਨੇ ਪਹਿਲਾ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਦੀ ਵਿਦਿਆਰਥਣ ਸੁਨੇਹਾ ਨੇ ਦੂਜਾ ਅਤੇ ਇਸੇ ਹੀ ਸੰਸਥਾ ਦੀ ਵਿਦਿਆਰਥਣ ਸ਼ੀਤਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਖੋਜ ਅਫਸਰ ਸੰਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਉੱਤੇ ਪਹਿਲੇ ਸਥਾਨ ਉੱਤੇ ਰਹਿਣ ਵਾਲੇ ਵਿਦਿਆਰਥੀ ਰਾਜ ਪੱਧਰੀ ਕੁਇਜ਼ ਮਕਾਬਲੇ ’ਚ ਭਾਗ ਲੈਣਗੇ। ਜੇਤੂ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪ੍ਰਿਤਪਾਲ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਖੋਜ ਅਫ਼ਸਰ ਸੰਦੀਪ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਮੁਕਾਬਲੇ ਜਿੱਥੇ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨਾਲ ਵਿਦਿਆਰਥੀਆਂ ਦੀ ਸਾਂਝ ਪੈਦਾ ਕਰਦੇ ਹਨ ਉੱਥੇ ਹੀ ਵਿਦਿਆਰਥੀਆਂ ਨੂੰ ਮੁਕਾਬਲੇ ਦੀ ਪ੍ਰੀਖਿਆ ਲਈ ਵੀ ਤਿਆਰ ਕਰਦੇ ਹਨ। ਸਮਾਗਮ ਦੇ ਅੰਤ ’ਚ ਜੇਤੂ ਵਿਦਿਆਰਥੀਆਂ ਨੂੰ ਭਾਸ਼ਾ ਵਿਭਾਗ ਵੱਲੋਂ ਸਰਟੀਫ਼ਿਕੇਟ ਤੇ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਪੰਜਾਬੀ ਵਿਭਾਗ ਦੇ ਡਾ. ਹਰਪ੍ਰੀਤ ਕੌਰ ਵੱਲੋਂ ਸਮਾਗਮ ਦੇ ਅੰਤ ’ਚ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸੁਭਕਾਮਨਾਵਾਂ ਦਿੱਤੀਆਂ ਅਤੇ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਭਾਸ਼ਾ ਵਿਭਾਗ ਤੋਂ ਰਾਜ ਕੁਮਾਰ, ਕਵਲਜੀਤ ਸਿੰਘ, ਸੂਰਜ ਭਾਨ, ਅਮਨਦੀਪ ਸਿੰਘ, ਯੂਨੀਵਰਸਿਟੀ ਦੇ ਪ੍ਰੋਫ਼ੈਸਰ ਸਹਿਬਾਨ ਤੇ ਵਿਦਿਆਰਥੀ ਤੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀ ਅਤੇ ਅਧਿਆਪਕ ਸ਼ਾਮਲ ਰਹੇ।