ਇੰਸਟਾਗ੍ਰਾਮ ’ਤੇ ਪੁਲਿਸ ਦੀ ਵੀਡੀਓ ਵਾਇਰਲ ਕਰਨ ਵਾਲੇ ਨੇ ਮੰਗੀ ਮਾਫ਼ੀ
ਇੰਸਟਾਗ੍ਰਾਮ ’ਤੇ ਪੁਲਿਸ ਦੀ ਵੀਡੀਓ ਵਾਇਰਲ ਕਰਨ ਵਾਲੇ ਨੇ ਮੰਗੀ ਮੁਆਫੀ
Publish Date: Sat, 28 Feb 2026 07:20 PM (IST)
Updated Date: Sat, 28 Feb 2026 07:22 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਤੇਜਵੀਰ ਸਿੰਘ ਨਾਮਕ ਵਿਅਕਤੀ ਨੇ ਇੰਸਟਾਗ੍ਰਾਮ ’ਤੇ ਪੁਲਿਸ ਨਾਲ ਸਬੰਧਿਤ ਕੁਝ ਵੀਡੀਓਜ਼ ਅਪਲੋਡ ਕਰ ਕੇ ਵਿਵਾਦ ਖੜ੍ਹਾ ਕਰ ਦਿੱਤਾ ਸੀ। ਇਨ੍ਹਾਂ ਵੀਡੀਓਜ਼ ਨੂੰ ਲੈ ਕੇ ਪਿੰਡ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਚਰਚਾ ਦਾ ਮਾਹੌਲ ਬਣ ਗਿਆ ਸੀ। ਮਾਮਲਾ ਵਧਦਾ ਵੇਖ ਤੇਜਵੀਰ ਸਿੰਘ ਨੇ ਆਪਣੀ ਗਲਤੀ ਨੂੰ ਸਮਝਦੇ ਹੋਏ ਆਪਣੇ ਇੰਸਟਾਗ੍ਰਾਮ ਪੇਜ ਤੋਂ ਪੁਲਿਸ ਦੀ ਕਾਰ ਅਤੇ ਟ੍ਰੈਫਿਕ ਪੁਲਿਸ ਦੀ ਚਾਲਾਨ ਕਰਨ ਵਾਲੀ ਵੀਡੀਓ ਹਟਾ ਦਿੱਤੀ। ਉਸ ਨੇ ਇੱਕ ਨਵਾਂ ਵੀਡੀਓ ਜਾਰੀ ਕਰ ਕੇ ਜਨਤਕ ਤੌਰ ’ਤੇ ਮਾਫ਼ੀ ਮੰਗ ਲਈ। ਤੇਜਵੀਰ ਸਿੰਘ ਨੇ ਪਿੰਡ ਦੇ ਮੋਹਤਬਰ ਵਿਅਕਤੀਆਂ ਦੀ ਹਾਜ਼ਰੀ ਵਿੱਚ ਆਪਣੀ ਗਲਤੀ ਨੂੰ ਮੰਨਦੇ ਹੋਏ ਕਿਹਾ ਕਿ ਉਸ ਤੋਂ ਅਣਜਾਣੇ ਵਿੱਚ ਇਹ ਗ਼ਲਤੀ ਹੋ ਗਈ ਸੀ। ਉਸ ਨੇ ਭਰੋਸਾ ਦਿਵਾਇਆ ਕਿ ਭਵਿੱਖ ਵਿੱਚ ਇਸ ਤਰ੍ਹਾਂ ਦੀ ਕੋਈ ਵੀ ਗਲਤੀ ਦੁਬਾਰਾ ਨਹੀਂ ਕਰੇਗਾ ਅਤੇ ਕਾਨੂੰਨ ਦਾ ਪੂਰਾ ਸਤਿਕਾਰ ਕਰੇਗਾ।