ਸਰਕਾਰੀ ਹਾਈ ਸਕੂਲ ਲਖਣਪੁਰ ਦਾ ਨਤੀਜਾ ਰਿਹਾ ਸ਼ਾਨਦਾਰ
ਸਰਕਾਰੀ ਹਾਈ ਸਕੂਲ ਲਖਣਪੁਰ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Sun, 05 Apr 2026 07:54 PM (IST)
Updated Date: Sun, 05 Apr 2026 07:58 PM (IST)

ਕੰਗ, ਪੰਜਾਬੀ ਜਾਗਰਣ, ਖਮਾਣੋਂ : ਸਰਕਾਰੀ ਹਾਈ ਸਕੂਲ ਲਖਣਪੁਰ ਵਿਖੇ ਨਾਨ ਬੋਰਡ ਜਮਾਤਾਂ ਦੇ ਸਲਾਨਾਂ ਨਤੀਜੇ ਦਾ ਐਲਾਨ ਕੀਤਾ ਗਿਆ। ਹੈੱਡ ਮਾਸਟਰ ਜਗਦੀਪ ਸਿੰਘ ਨੇ ਦੱਸਿਆ ਕਿ ਛੇਵੀਂ ਜਮਾਤ ਦੀ ਹਰਸ਼ਰਨ ਕੌਰ ਲਖਣਪੁਰ ਨੇ ਪਹਿਲਾ, ਰਵਨੀਤ ਕੌਰ ਲਖਣਪੁਰ ਨੇ ਦੂਸਰਾ ਅਤੇ ਗੁਰਕੀਰਤ ਸਿੰਘ ਲਖਣਪੁਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸੱਤਵੀਂ ਜਮਾਤ ਦੇ ਵਿਦਿਆਰਥੀ ਕਰਨ ਸਿੰਘ ਲਖਣਪੁਰ ਅਤੇ ਮਨਪ੍ਰੀਤ ਸਿੰਘ ਜਟਾਣਾ ਨੀਵਾਂ ਨੇ ਪਹਿਲਾ, ਸਿਮਰਨਪ੍ਰੀਤ ਕੌਰ ਲਖਣਪੁਰ ਨੇ ਦੂਸਰਾ ਅਤੇ ਰਣਜੀਤ ਸਿੰਘ ਲਖਣਪੁਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਪ੍ਰਕਾਰ ਨੌਵੀਂ ਜਮਾਤ ਦੇ ਵਿਦਿਆਰਥੀ ਸੁਖਦੀਪ ਸਿੰਘ ਮਨਸੂਰਪੁਰ ਨੇ ਪਹਿਲਾ, ਖੁਸ਼ਪ੍ਰੀਤ ਕੌਰ ਲਖਣਪੁਰ ਅਤੇ ਨਵਜੋਤ ਕੌਰ ਮਨਸੂਰਪੁਰ ਨੇ ਦੂਸਰਾ ਅਤੇ ਮਨਪ੍ਰੀਤ ਕੌਰ ਮੰਡੇਰਾਂ ਨੇ ਤੀਸਰਾ ਸਥਾਨ ਹਾਸਿਲ ਕਰਕੇ ਆਪਣਾ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਨ੍ਹਾਂ ਵਿਦਿਆਰਥੀਆਂ ਨੂੰ ਸਨਮਾਨਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਐੱਨਆਰਆਈ ਗੁਰਮੀਤ ਸਿੰਘ ਵੱਲੋਂ ਪੰਜਾਬ ਸਰਕਾਰ ਦੁਆਰਾ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਅਤੇ ਵਧੀਆ ਸਿੱਖਿਆ ਮੁਹੱਈਆ ਕਰਵਾਉਣ ਲਈ ਸਕੂਲ ਦੇ ਕਲਾਸਰੂਮਾਂ ਵਿਚ ਲਗਾਏ ਇੰਟਰਐਕਟਿਵ ਫਲੈਟ ਪੈਨਲਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸਮਾਜ ਸੇਵੀ ਜੰਗ ਸਿੰਘ, ਡਾ. ਮੱਘਰ ਸਿੰਘ, ਗੁਰਮੀਤ ਸਿੰਘ, ਮੈਡਮ ਪਰਵਿੰਦਰ ਕੌਰ, ਹਰਸਿਮਰਨ ਸਿੰਘ, ਅਵਤਾਰ ਸਿੰਘ, ਲਖਵੀਰ ਸਿੰਘ, ਜਸਪਾਲ, ਰਣਜੀਤ ਸਿੰਘ, ਪਰਵੀਨ ਮਹਿੰਮੀ, ਸੱਜਣ ਸਿੰਘ, ਕਰਮਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਿਦਿਆਰਥੀ ਅਤੇ ਮਾਪੇ ਮੌਜੂਦ ਸਨ।