- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਮਾਗਮ ’ਚ ਕੋਰਡੀਆ ਸੰਸਥਾ ਤੇ ਜੀਓ ਦੇ ਚੇਅਰਮੈਨ ਲਾਰਡ ਦਿਲਜੀਤ ਸਿੰਘ ਰਾਣਾ ਅਤੇ ਕਾਰਜਕਾਰੀ ਟਰੱਸਟੀ ਤੇ ਜੀਓ ਐਜੂਕੇਸ਼ਨ ਕੌਂਸਲ ਦੀ ਚੇਅਰਪਰਸਨ ਡਾ. ਉਰਮਿਲ ਵਰਮਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਖਮਾਣੋਂ। ਸੰਘੋਲ ਸਥਿਤ ਕੋਰਡੀਆ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਗਲੋਬਲ ਇੰਡੀਅਨ ਆਰਗੇਨਾਈਜ਼ੇਸ਼ਨ (ਜੀਓ) ਦੇ ਸਹਿਯੋਗ ਨਾਲ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ।
ਸਮਾਗਮ ’ਚ ਕੋਰਡੀਆ ਸੰਸਥਾ ਤੇ ਜੀਓ ਦੇ ਚੇਅਰਮੈਨ ਲਾਰਡ ਦਿਲਜੀਤ ਸਿੰਘ ਰਾਣਾ ਅਤੇ ਕਾਰਜਕਾਰੀ ਟਰੱਸਟੀ ਤੇ ਜੀਓ ਐਜੂਕੇਸ਼ਨ ਕੌਂਸਲ ਦੀ ਚੇਅਰਪਰਸਨ ਡਾ. ਉਰਮਿਲ ਵਰਮਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਉਨ੍ਹਾਂ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਆਪਣੇ ਵਿਰਸੇ ਤੇ ਸੱਭਿਆਚਾਰ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਜਯੋਤੀ ਸ਼ਰਮਾ ਨੇ ਤੀਆਂ ਦੇ ਤਿਉਹਾਰ ਦੀ ਮਹੱਤਤਾ ਬਾਰੇ ਦੱਸਿਆ। ਇਸ ਦੌਰਾਨ ਵਿਦਿਆਰਥੀਆਂ ਨੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਅਤੇ ਵੱਖ-ਵੱਖ ਮੁਕਾਬਲਿਆਂ ’ਚ ਹਿੱਸਾ ਲਿਆ।
ਸੱਭਿਆਚਾਰਕ ਇੰਚਾਰਜ ਡਾ. ਮਨਦੀਪ ਕੌਰ ਦੀ ਅਗਵਾਈ ਹੇਠ ਕਰਵਾਏ ਮੁਕਾਬਲਿਆਂ ਦੌਰਾਨ ਜਸ਼ਨਪ੍ਰੀਤ ਕੌਰ ਨੂੰ ਮਿਸ ਪੰਜਾਬੀ ਅਤੇ ਹਰਪਾਲ ਸਿੰਘ ਨੂੰ ਮਿਸਟਰ ਪੰਜਾਬੀ ਚੁਣਿਆ ਗਿਆ। ਸੰਸਥਾ ਦੇ ਸਲਾਹਕਾਰ ਅਤੇ ਡਾਇਰੈਕਟਰ ਡਾ. ਦਿਓਨੰਦਨ ਪ੍ਰਸ਼ਾਦ ਨੇ ਵੀ ਵਧਾਈ ਦਿੱਤੀ ਅਤੇ ਜੇਤੂਆਂ ਦਾ ਸਨਮਾਨ ਕੀਤਾ ਗਿਆ।