ਟਰਾਂਸਪੋਰਟ ਵਿਭਾਗ ਨੇ ਟਰੱਕਾਂ ’ਤੇ ਰਿਫਲੈਕਟਰ ਲਗਾਏ
ਆਰਟੀਓ ਚੇਤਨ ਬੰਗੜ ਦੀ ਅਗਵਾਈ ਹੇਠ ਟਰਾਂਸਪੋਰਟ ਵਿਭਾਗ ਨੇ ਟਰੱਕਾਂ ਦੇ ਪਿੱਛੇ ਰਿਫਲੈਕਟਰ ਲਗਾਏ
Publish Date: Fri, 09 Jan 2026 05:55 PM (IST)
Updated Date: Fri, 09 Jan 2026 05:57 PM (IST)

ਮੁਕੇਸ਼ ਘਈ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਰੀਜ਼ਨਲ ਟਰਾਂਸਪੋਰਟ ਅਫਸਰ ਚੇਤਨ ਬੰਗੜ ਦੀ ਅਗਵਾਈ ਹੇਠ ਟਰਾਂਸਪੋਰਟ ਵਿਭਾਗ ਵੱਲੋਂ ਟਰੱਕਾਂ, ਟਰਾਲੀਆਂ ਸਮੇਤ ਹੋਰ ਵਾਹਨਾਂ ਦੇ ਪਿੱਛੇ ਰਿਫਲੈਕਟਰ ਲਗਾਏ ਜਾ ਰਹੇ ਹਨ। ਅੱਜ ਮੰਡੀ ਗੋਬਿੰਦਗੜ੍ਹ ਦੀ ਟਰੱਕ ਯੂਨੀਅਨ ਵਿੱਚ ਟਰੱਕ ਡਰਾਈਵਰਾਂ ਅਤੇ ਮਾਲਕਾਂ ਨਾਲ ਜਾਗਰੂਕਤਾ ਨੁਕਤੇ ਸਾਂਝੇ ਕਰਦਿਆਂ ਆਰਟੀਓ ਚੇਤਨ ਬੰਗੜ ਨੇ ਕਿਹਾ ਕਿ ਅਹਤਿਆਤ ਵਜੋਂ ਵਾਹਨਾਂ ਦੇ ਪਿਛਲੇ ਪਾਸੇ ਰਿਫਲੈਕਟਰ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ 1 ਜਨਵਰੀ ਤੋਂ 31 ਜਨਵਰੀ ਤੱਕ ਮਹੀਨਾ ਵਾਰ ਜਾਗਰੂਕਤਾ ਗਤੀਵਿਧੀਆਂ ਪ੍ਰਗਤੀ ਅਧੀਨ ਹਨ ਅਤੇ ਰੋਜ਼ਾਨਾ ਹੀ ਵੱਖ ਵੱਖ ਥਾਵਾਂ ਉੱਤੇ ਕੈਂਪ, ਸੈਮੀਨਾਰ ਅਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵਾਹਨ ਚਾਲਕਾਂ ਅਤੇ ਆਮ ਲੋਕਾਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਬਾਰੇ ਜਾਣੂ ਕਰਵਾਇਆ ਜਾ ਸਕੇ। ਮੀਟਿੰਗ ਦੌਰਾਨ ਏਟੀਓ ਮਨਿੰਦਰ ਸਿੰਘ ਨੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਸੰਘਣੀ ਧੁੰਦ ਕਾਰਨ ਉਹ ਵਾਹਨ ਚਲਾਉਣ ਸਮੇਂ ਪੂਰੀ ਸਾਵਧਾਨੀਆਂ ਵਰਤਣ ਅਤੇ ਹੌਲੀ ਹੌਲੀ ਵਾਹਨ ਚਲਾਉਣ। ਇਸ ਮੌਕੇ ਪ੍ਰਧਾਨ ਭੁਪਿੰਦਰ ਸਿੰਘ, ਚੇਅਰਮੈਨ ਹਰਮੋਹਨ ਸਿੰਘ, ਜਗਜੀਵਨ ਸਿੰਘ, ਸੁਖਜਿੰਦਰ ਸਿੰਘ, ਹਰਪਾਲ ਸਿੰਘ, ਅਮਰਦੀਪ ਸਿੰਘ, ਸੇਵਾ ਸਿੰਘ, ਰਘਵੀਰ ਸਿੰਘ, ਨਿਤਿਨ ਸੂਦ, ਗੁਰਪ੍ਰੀਤ ਸਿੰਘ, ਗੁਰਬਚਨ ਸਿੰਘ, ਲਖਬੀਰ ਸਿੰਘ, ਗੁਰਮੀਤ ਸਿੰਘ, ਮਨਦੀਪ ਸਿੰਘ, ਹਰਜਿੰਦਰ ਸਿੰਘ, ਹਨੀ ਸਿੰਘ ਤੇ ਮਨਜੀਤ ਸਿੰਘ ਵੀ ਮੌਜੂਦ ਸਨ।