ਜੇਤੂ ਵਿਦਿਆਰਥੀਆਂ ਨੂੰ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ
ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ
Publish Date: Thu, 12 Feb 2026 06:08 PM (IST)
Updated Date: Thu, 12 Feb 2026 06:11 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਅੰਤਰ ਹਾਊਸ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਪੂਰੇ ਸਾਲ ਦੀਆਂ ਸਕੂਲ ਗਤੀਵਿਧੀਆਂ ਜਿਵੇਂ ਜੀਕੇ ਕੁਇਜ਼, ਲੇਖ, ਭਾਸ਼ਣ, ਡਰਾਇੰਗ ਤੇ ਪੇਂਟਿੰਗ, ਵਾਰ ਗਾਇਨ, ਸ਼ਬਦ ਗਾਇਨ ਤੇ ਕਵਿਤਾ ਗਾਇਨ ਮੁਕਾਬਲਿਆਂ ਵਿਚ ਜੂਨੀਅਰ ਤੇ ਸੀਨੀਅਰ ਵਿੰਗ ਦੇ ਲਗਭਗ 100 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਜੂਨੀਅਰ ਵਿੰਗ ਵਿਚ ਬਾਬਾ ਜੁਝਾਰ ਸਿੰਘ ਹਾਊਸ ਤੇ ਸੀਨੀਅਰ ਵਿੰਗ ਵਿਚ ਗੁਰੂ ਗੋਬਿੰਦ ਸਿੰਘ ਹਾਊਸ ਤੇ ਬਾਬਾ ਜੁਝਾਰ ਸਿੰਘ ਹਾਊਸ ਨੇ ਓਵਰਆਲ ਸਾਂਝੀ ਟਰਾਫੀ ਜਿੱਤ ਕੇ ਸੈਸ਼ਨ 2025-26 ਲਈ ਚੈਂਪੀਅਨ ਹਾਊਸ ਬਣੇ। ਖੇਡਾਂ ਵਿਚ ਜ਼ੋਨ, ਜ਼ਿਲ੍ਹਾ ਤੇ ਰਾਜ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਲਗਭਗ 150 ਖਿਡਾਰੀਆਂ ਨੂੰ ਵੀ ਮੈਡਲ ਅਤੇ ਸਰਟੀਫਿਕੇਟ ਦਿੱਤੇ ਗਏ। ਪ੍ਰਿੰਸੀਪਲ ਅਰਸ਼ਦੀਪ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਸ਼ਾਬਾਸ਼ ਦਿੱਤੀ।