- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਭਮਾਰਸੀ ਬੁਲੰਦ ਵਿਖੇ ਚੋਰਾਂ ਨੇ ਇੱਕੋ ਰਾਤ 9 ਕਿਸਾਨਾਂ ਦੀਆਂ ਮੋਟਰਾਂ ਤੋਂ ਸਮਾਨ ਚੋਰੀ ਕੀਤਾ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਸਮਾਜ ਵਿਰੋਧੀ ਅਨਸਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਉਹ ਬੇਖ਼ੌਫ਼ ਹੋ ਕੇ ਖੁੱਲ੍ਹੇਆਮ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ ਅਤੇ ਪੁਲਿਸ ਪ੍ਰਸ਼ਾਸਨ ਇਨ੍ਹਾਂ ਨੂੰ ਨੱਥ ਪਾਉਣ ’ਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਿਹਾ ਹੈ। ਇਹ ਪ੍ਰਗਟਾਵਾ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਿੰਡ ਭਮਾਰਸੀ ਬੁਲੰਦ ਵਿਖੇ ਪੀੜਤ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਚੋਰਾਂ ਨੇ ਇੱਕੋ ਰਾਤ ਪਿੰਡ ਦੇ 9 ਕਿਸਾਨਾਂ ਦੇ ਖੇਤਾਂ ’ਚੋਂ ਮੋਟਰਾਂ ਦੀਆਂ ਤਾਰਾਂ, ਸਟਾਰਟਰ ਅਤੇ ਗ੍ਰਿਪ ਤੋੜ ਕੇ ਚੋਰੀ ਕਰ ਲਏ। ਉਨ੍ਹਾਂ ਕਿਹਾ ਕਿ ਕਰੀਬ 1 ਮਹੀਨਾ ਪਹਿਲਾਂ ਵੀ 7 ਮੋਟਰਾਂ ਤੋਂ ਚੋਰੀ ਹੋਈ ਸੀ ਅਤੇ ਹਲਕੇ ਦੇ ਕਈ ਘਰਾਂ ’ਚ ਚੋਰੀ ਦੀਆਂ ਘਟਨਾਵਾਂ ਵਾਪਰੀਆਂ ਹਨ, ਪਰ ਪੁਲਿਸ ਅਜੇ ਤੱਕ ਦੋਸ਼ੀਆਂ ਦਾ ਪਤਾ ਨਹੀਂ ਲਗਾ ਸਕੀ। ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਸੂਬੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਉਹ ਇਨ੍ਹਾਂ ਘਟਨਾਵਾਂ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ। ਉਨ੍ਹਾਂ ਦੋਸ਼ ਲਾਇਆ ਕਿ ਥਾਣਿਆਂ ’ਚ ਮੁਲਾਜ਼ਮਾਂ ਦੀ ਘਾਟ ਕਾਰਨ ਰਾਤ ਸਮੇਂ ਕੋਈ ਗਸ਼ਤ ਨਹੀਂ ਹੁੰਦੀ ਅਤੇ ਨਾ ਹੀ ਮਾਮਲਿਆਂ ’ਤੇ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀ ਤੋਂ ਮੰਗ ਕੀਤੀ ਕਿ ਚੋਰਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਸਰਕਾਰ ਕਿਸਾਨਾਂ ਦੇ ਹੋਏ ਆਰਥਿਕ ਨੁਕਸਾਨ ਦੀ ਭਰਪਾਈ ਕਰੇ। ਇਸ ਮੌਕੇ ਅਕਾਲੀ ਦਲ ਦੀ ਪੀਏਸੀ ਦੇ ਮੈਂਬਰ ਬਰਿੰਦਰ ਸਿੰਘ ਬੱਬਲ, ਪਰਮਿੰਦਰ ਸਿੰਘ ਭਮਾਰਸੀ ਬੁਲੰਦ, ਲਖਵੀਰ ਸਿੰਘ, ਕੁਲਦੀਪ ਸਿੰਘ, ਸਵਰਨ ਸਿੰਘ, ਕੁਲਵਿੰਦਰ ਸਿੰਘ, ਰਣਧੀਰ ਸਿੰਘ, ਸੁਖਜੀਤ ਸਿੰਘ, ਹਰਪਾਲ ਸਿੰਘ, ਅਰਮਾਨ ਸਿੰਘ, ਜਗਤਾਰ ਸਿੰਘ ਨੰਬਰਦਾਰ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਦਰਸ਼ਨ ਸਿੰਘ, ਨਰਿੰਦਰਪਾਲ ਸਿੰਘ ਅਤੇ ਨਿਰਪਾਲ ਸਿੰਘ ਮੌਜੂਦ ਸਨ।