ਰਾਜਿੰਦਰ ਸਿੰਘ ਭੱਟ, ਫ਼ਤਹਿਗੜ੍ਹ ਸਾਹਿਬ : ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ 'ਚ ਮੱਥਾ ਟੇਕਣ ਆਏ ਵਿਅਕਤੀ ਦੀ ਕਾਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਗੁਰਦੁਆਰਾ ਸਾਹਿਬ 'ਚ ਲੱਗੇ ਸੀਸੀਟੀਵੀ 'ਚ ਕੈਦ ਹੋ ਗਈ, ਜਿਸ 'ਚ ਇਕ ਮੋਨਾ ਵਿਅਕਤੀ ਕਾਰ ਨੂੰ ਚੋਰੀ ਕਰ ਕੇ ਲੈ ਕੇ ਜਾਂਦਾ ਦਿਖਾਈ ਦਿੰਦਾ ਹੈ। ਕਾਰ ਚਾਲਕ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਉਹ ਮੋਹਾਲੀ 'ਚ ਇਕ ਵਿਆਹ ਸਮਾਗਮ ਤੋਂ ਘਰ ਜਾ ਰਿਹਾ ਸੀ। ਰਸਤੇ 'ਚ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਪਣੀ ਕਾਰ ਪਾਰਕਿੰਗ 'ਚ ਖੜ੍ਹਾ ਕੇ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਚਲਾ ਗਿਆ, ਜਦੋਂ ਉਹ ਵਾਪਸ ਆਇਆ ਤਾਂ ਕਾਰ ਉੱਥੇ ਨਹੀਂ ਸੀ। ਥਾਣਾ ਫ਼ਤਹਿਗੜ੍ਹ ਸਾਹਿਬ ਮੁਖੀ ਕੁਲਜਿੰਦਰ ਸਿੰਘ ਮੌਕੇ 'ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ।