ਗਗਨਦੀਪ ਖੁਦਕਸ਼ੀ ਮਾਮਲੇ ’ਚ ਨਿਰਪੱਖ ਜਾਂਚ ਹੋਵੇ : ਮਾਨ
ਗਗਨਦੀਪ ਖੁਦਕਸ਼ੀ ਮਾਮਲੇ ਵਿੱਚ ਨਿਰਪੱਖ ਜਾਂਚ ਹੋਵੇ : ਮਾਨ
Publish Date: Mon, 23 Mar 2026 05:03 PM (IST)
Updated Date: Mon, 23 Mar 2026 05:04 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫ਼ਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਵੇਅਰਹਾਊਸ ਅੰਮ੍ਰਿਤਸਰ ਦੇ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕਸ਼ੀ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਆਪਣੇ ਪਿਤਾ ਦੇ ਨਾਮ ਤੇ ਟੈਂਡਰ ਦਿਵਾਉਣ ਲਈ ਗਗਨਦੀਪ ਸਿੰਘ ਰੰਧਾਵਾ ਉੱਤੇ ਸਰੀਰਕ ਤੇ ਮਾਨਸਿਕ ਤਸੱਦਦ ਕੀਤਾ ਗਿਆ ਜਿਸ ਕਾਰਨ ਉਸ ਨੂੰ ਖੁਦਕਸ਼ੀ ਕਰਨੀ ਪਈ। ਇਸ ਘਟਨਾ ਨੂੰ ਲੈ ਕੇ ਉੱਚ ਪੱਧਰੀ ਨਿਰਪੱਖ ਜਾਂਚ ਕਰਵਾਈ ਜਾਵੇ ਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਆਮ ਆਦਮੀ ਪਾਰਟੀ ਸਰਕਾਰ ਤੇ ਇਲਜ਼ਾਮ ਲਾਇਆ ਕਿ ਪੰਜਾਬ ਵਿੱਚ ਨਿੱਤ ਦਿਹਾੜੇ ਅਪਰਾਧ, ਕਤਲ ਤੇ ਰਿਸ਼ਵਤਖੋਰੀ ਵਧ ਰਹੀ ਹੈ ਅਤੇ ਸਰਕਾਰ ਆਪਣੀ ਸਿਆਸੀ ਤਾਕਤ ਦੀ ਦੁਰਵਰਤੋਂ ਕਰਕੇ ਅਜਿਹੇ ਮਾਮਲਿਆਂ ਵਿੱਚ ਕਾਨੂੰਨੀ ਕਾਰਵਾਈ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਭਗਵੰਤ ਮਾਨ ਸਰਕਾਰ ਇਸ ਦੁਖਾਂਤ ਵਿੱਚ ਸਿਆਸੀ ਸ਼ਕਤੀ ਦੀ ਦੁਰਵਰਤੋਂ ਨਾ ਕਰੇ ਅਤੇ ਗਗਨਦੀਪ ਸਿੰਘ ਰੰਧਾਵਾ ਦੇ ਬੱਚਿਆਂ ਤੇ ਪਰਿਵਾਰ ਨੂੰ ਬਣਦਾ ਇਨਸਾਫ਼ ਦੇਣ ਦੀ ਜ਼ਿੰਮੇਵਾਰੀ ਨਿਭਾਏ।