ਚੋਰਾਂ ਨੇ ਕਰਿਆਨੇ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ
ਚੋਰਾਂ ਨੇ ਕਰਿਆਨੇ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ
Publish Date: Thu, 23 Apr 2026 05:18 PM (IST)
Updated Date: Thu, 23 Apr 2026 05:22 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਅਮਲੋਹ ਪੁਲਿਸ ਥਾਣੇ ਅਧੀਨ ਪੈਂਦੇ ਪਿੰਡ ਰਾਏਪੁਰ ਚੋਬਦਾਰਾਂ ਵਿਖੇ ਚੋਰਾਂ ਵੱਲੋਂ ਇੱਕ ਕਰਿਆਨੇ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਪੀੜਤ ਦੁਕਾਨ ਮਾਲਕ ਮੁਜੈਦ ਅਲੀ ਪੁੱਤਰ ਪ੍ਰੇਮ ਖਾਨ ਦੀ ਸ਼ਿਕਾਇਤ ’ਤੇ ਅਣਪਛਾਤੇ ਚੋਰਾਂ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਜੈਦ ਅਲੀ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੀ ਦੁਕਾਨ ਬੰਦ ਕਰ ਕੇ ਘਰ ਚਲਾ ਗਿਆ ਸੀ। ਅਗਲੀ ਸਵੇਰ ਜਦੋਂ ਉਸ ਨੇ ਦੁਕਾਨ ਖੋਲ੍ਹ ਕੇ ਦੇਖੀ ਤਾਂ ਉੱਥੋਂ ਹਜ਼ਾਰਾਂ ਰੁਪਏ ਦਾ ਸਾਮਾਨ ਗਾਇਬ ਸੀ। ਚੋਰੀ ਹੋਏ ਸਾਮਾਨ ਵਿੱਚ 25 ਕਿਲੋ ਦੇਸੀ ਘਿਓ, ਚਾਹ ਪੱਤੀ ਦੇ 16 ਪੈਕਟ, ਸਰ੍ਹੋਂ ਦੇ ਤੇਲ ਦੀਆਂ 8 ਬੋਤਲਾਂ ਅਤੇ ਸਿਗਰੇਟ ਦੀਆਂ 35 ਡੱਬੀਆਂ ਸ਼ਾਮਲ ਹਨ।