- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਗਰੂਰ ਇਨਸਾਫ਼ ਰੈਲੀ ’ਚ ਹਲਕਾ ਫਤਹਿਗੜ੍ਹ ਸਾਹਿਬ ਤੋਂ ਹਜ਼ਾਰਾਂ ਕਾਂਗਰਸੀਆਂ ਨੇ ਕੀਤੀ ਸ਼ਮੂਲੀਅਤ : ਨਾਗਰਾ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਦੀਆਂ ਨਾਕਾਮੀਆਂ, ਅਧੂਰੇ ਵਾਅਦਿਆਂ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਖ਼ਿਲਾਫ਼ ਕਾਂਗਰਸ ਪਾਰਟੀ ਵੱਲੋਂ ਰਾਹੁਲ ਗਾਂਧੀ ਦੀ ਅਗਵਾਈ ਹੇਠ ਸੰਗਰੂਰ ਵਿਖੇ ਕੀਤੀ ਇਨਸਾਫ਼ ਰੈਲੀ ’ਚ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਹਲਕਾ ਫਤਹਿਗੜ੍ਹ ਸਾਹਿਬ ਤੋਂ ਹਜ਼ਾਰਾਂ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਰੈਲੀ ’ਚ ਸ਼ਾਮਲ ਹੋਣ ਲਈ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਸੰਗਰੂਰ ਪਹੁੰਚੇ ਅਤੇ ਉਨ੍ਹਾਂ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਆਵਾਜ਼ ਬੁਲੰਦ ਕੀਤੀ। ਇਸ ਮੌਕੇ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ‘ਆਪ’ ਦੀ ਸਰਕਾਰ ਹਰ ਫ਼ਰੰਟ ’ਤੇ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਅਤੇ ਇਨਸਾਫ਼ ਲਈ ਲਗਾਤਾਰ ਸੰਘਰਸ਼ ਕਰ ਰਹੀ ਹੈ। ਨਾਗਰਾ ਨੇ ਕਿਹਾ ਕਿ ਸੰਗਰੂਰ ਰੈਲੀ ’ਚ ਵਰਕਰਾਂ ਦਾ ਭਾਰੀ ਉਤਸ਼ਾਹ ਇਹ ਸਾਬਤ ਕਰਦਾ ਹੈ ਕਿ ਸੂਬੇ ਦੇ ਲੋਕ ਕਾਂਗਰਸ ਪਾਰਟੀ ਨਾਲ ਚਟਾਨ ਵਾਂਗ ਖੜ੍ਹੇ ਹਨ। ਇਸ ਮੌਕੇ ਸਮੂਹ ਬਲਾਕ ਪ੍ਰਧਾਨ, ਮੰਡਲ ਪ੍ਰਧਾਨ, ਪਾਰਟੀ ਆਗੂ ਅਤੇ ਵਰਕਰ ਵੱਡੀ ਗਿਣਤੀ ’ਚ ਮੌਜੂਦ ਸਨ।