
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕਤਲ ਮਾਮਲੇ ’ਚ ਮਹਿਲਾ ਸਮੇਤ ਤਿੰਨ ਮੁਲਜ਼ਮ ਗ੍ਰਿਫ਼ਤਾਰ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੱਸੀ ਪਠਾਣਾ : ਬੱਸੀ ਪਠਾਣਾ ਪੁਲਿਸ ਨੇ ਕਤਲ ਦੇ ਇੱਕ ਮਾਮਲੇ ਨੂੰ ਸੁਲਝਾਉਂਦਿਆਂ ਇਕ ਮਹਿਲਾ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਥਾਣਾ ਬੱਸੀ ਪਠਾਣਾ ਦੇ ਐੱਸਐੱਚਓ ਬਲਵੀਰ ਸਿੰਘ ਨੇ ਦੱਸਿਆ ਕਿ ਪਿੰਡ ਸਿਲ (ਥਾਣਾ ਘੜੂੰਆਂ) ਨਿਵਾਸੀ ਗੁਰਦਰਸ਼ਨ ਸਿੰਘ ਪੁੱਤਰ ਸਵਰਨ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ 35 ਸਾਲਾ ਪੁੱਤਰ ਜਤਿੰਦਰ ਸਿੰਘ ਦਾ ਕਤਲ ਕਰ ਦਿੱਤਾ ਗਿਆ ਹੈ। ਸ਼ਿਕਾਇਤ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਗਈ। ਪੁਲਿਸ ਨੇ ਦੇਰ ਰਾਤ ਨਾਮਜ਼ਦ ਮੁਲਜ਼ਮ ਜਸਪ੍ਰੀਤ ਕੌਰ ਪਤਨੀ ਧਰਮਿੰਦਰ ਸਿੰਘ ਵਾਸੀ ਸੇਲਾ, ਸੰਜੂ ਤੇ ਜਗਦੀਪ ਸਿੰਘ ਜੱਗੂ ਪੁੱਤਰ ਸੁਰਜੀਤ ਸਿੰਘ ਵਾਸੀ ਛੱਜੂ ਮਾਜਰਾ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਅਗਲੇਰੀ ਪੁੱਛਗਿੱਛ ਕੀਤੀ ਜਾ ਸਕੇ। ਮ੍ਰਿਤਕ ਜਤਿੰਦਰ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਫਤਹਿਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਵਿਖੇ ਕਰਵਾਇਆ ਜਾ ਰਿਹਾ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।