ਪਾਬੰਦੀਸ਼ੁਦਾ ਗੋਲੀਆਂ ਸਮੇਤ ਤਿੰਨ ਗ੍ਰਿਫ਼ਤਾਰ
200 ਨਸੀਲੀਆਂ ਗੋਲੀਆਂ ਸਮੇਤ ਤਿੰਨ ਗ੍ਰਿਫ਼ਤਾਰ
Publish Date: Mon, 05 Jan 2026 04:21 PM (IST)
Updated Date: Mon, 05 Jan 2026 04:23 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸਥਾਨਕ ਪੁਲਿਸ ਨੇ ਗਸ਼ਤ ਦੌਰਾਨ ਟੀ-ਪੁਆਇੰਟ ਮਾਸਟਰ ਕਾਲੋਨੀ ਵਿਖੇ ਤਿੰਨ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਕੁੱਲ 200 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਮੁਲਜ਼ਮਾਂ ਦੀ ਪਛਾਣ ਵਿਕਾਸ ਕੁਮਾਰ, ਵਿੱਕੀ ਅਤੇ ਮਹਿਬੂਬ ਅਨਸਾਰੀ ਵਜੋਂ ਹੋਈ ਹੈ। ਪੁਲਿਸ ਨੇ ਐਨਡੀਪੀਐੱਸ ਐਕਟ ਤਹਿਤ ਮੁਕੱਦਮਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।