ਚੋਰੀ ਦੇ ਸਾਮਾਨ ਸਮੇਤ ਤਿੰਨ ਗ੍ਰਿਫਤਾਰ
ਚੋਰੀ ਦੇ ਸਮਾਨ ਸਮੇਤ ਤਿੰਨ ਗ੍ਰਿਫਤਾਰ
Publish Date: Thu, 22 Jan 2026 04:51 PM (IST)
Updated Date: Thu, 22 Jan 2026 04:54 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਪੁਲਿਸ ਥਾਣਾ ਖੇੜੀ ਨੌਧ ਸਿੰਘ ਦੀ ਟੀਮ ਨੇ ਤਿੰਨ ਵਿਅਕਤੀਆਂ ਨੂੰ ਚੋਰੀ ਦੇ ਸਾਮਾਨ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਮਾਮਲੇ ਵਿਚ ਕਰਮਜੀਤ ਸਿੰਘ ਵਾਸੀ ਪਿੰਡ ਢੋਲੇਵਾਲ ਨੇ ਪੁਲਿਸ ਕੋਲ ਮੋਟਰ ਦੀਆਂ ਤਾਰਾਂ ਅਤੇ ਹੋਰ ਸਮਾਨ ਚੋਰੀ ਹੋਣ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ। ਪੁਲਿਸ ਨੇ ਇਸ ਮਾਮਲੇ ਵਿਚ ਤਰਸੇਮ ਸਿੰਘ ਗੌਰਵ ਠਾਕੁਰ ਅਤੇ ਗੁਰਸੇਵਕ ਸਿੰਘ ਨੂੰ ਚੋਰੀ ਦੇ ਸਮਾਨ ਸਮੇਤ ਗ੍ਰਿਫਤਾਰ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਉਣੀ ਸ਼ੁਰੂ ਕਰ ਦਿੱਤੀ ਹੈ।