ਨਸ਼ਾ ਕਰਨ ਦੇ ਦੋਸ਼ ਹੇਠ 3 ਗ੍ਰਿਫ਼ਤਾਰ
ਨਸ਼ਾ ਕਰਨ ਦੇ ਦੋਸ਼ ਹੇਠ 3 ਗ੍ਰਿਫ਼ਤਾਰ
Publish Date: Sat, 31 Jan 2026 06:39 PM (IST)
Updated Date: Sat, 31 Jan 2026 06:40 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਪੁਲਿਸ ਨੇ 3 ਵਿਅਕਤੀਆਂ ਨੂੰ ਨਸ਼ਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਕੇ ਵੱਖ-ਵੱਖ ਪੁਲਿਸ ਥਾਣਿਆਂ ਵਿਚ ਮੁਕੱਦਮੇ ਦਰਜ ਕੀਤੇ ਹਨ। ਜਾਣਕਾਰੀ ਮੁਤਾਬਕ ਬਡਾਲੀ ਆਲਾ ਸਿੰਘ ਪੁਲਿਸ ਨੇ ਸੰਦੀਪ ਸਿੰਘ, ਮੂਲੇਪੁਰ ਪੁਲਸ ਨੇ ਬਲਵਿੰਦਰ ਸਿੰਘ ਅਤੇ ਅਮਲੋਹ ਪੁਲਿਸ ਨੇ ਸੰਤਰਾਮ ਦਾ ਡੋਪ ਟੈਸਟ ਕਰਵਾਇਆ ਤਾਂ ਉਹ ਪਾਜ਼ੇਟਿਵ ਆਇਆ।
- ਕੁੱਟਮਾਰ ਦੇ ਮਾਮਲੇ ’ਚ 5 ਨਾਮਜ਼ਦ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਬਸੀ ਪਠਾਣਾਂ ਪੁਲਿਸ ਨੇ ਕੁੱਟਮਾਰ ਦੇ ਮਾਮਲੇ ਵਿਚ 5 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਇਸ ਮਾਮਲੇ ਵਿਚ ਕਰਿਸ਼ ਵਾਸੀ ਚੂੰਨੀ ਕਲਾਂ ਨੇ ਪੁਲਿਸ ਕੋਲ ਦਿੱਤੇ ਬਿਆਨ ਵਿਚ ਦੱਸਿਆ ਕਿ ਕਰਮਵੀਰ, ਲਖਵੀਰ ਸਿੰਘ, ਜੁਗਰਾਜ ਸਿੰਘ, ਜਸ਼ਨਦੀਪ ਸਿੰਘ ਅਤੇ ਜੀਤੂ ਨੇ ਪਿੰਡ ਬਡਵਾਲਾ ਵਿਖੇ ਉਸ ਨੂੰ ਕੁੱਟਿਆ ਤੇ ਸੱਟਾਂ ਮਾਰੀਆਂ।
- ਟੈਂਕਰ ਦੀ ਲਪੇਟ ’ਚ ਆਉਣ ਨਾਲ ਸਕੂਟਰ ਚਾਲਕ ਦੀ ਮੌਤ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫ਼ਤਹਿਗੜ੍ਹ ਸਾਹਿਬ : ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਸੜਕ ਹਾਦਸੇ ਦੇ ਮਾਮਲੇ ਵਿਚ ਟੈਂਕਰ ਚਾਲਕ ਨੂੰ ਨਾਮਜ਼ਦ ਕੀਤਾ ਹੈ। ਇਸ ਮਾਮਲੇ ਵਿਚ ਇੰਦਰਜੀਤ ਸਿੰਘ ਵਾਸੀ ਰਾਜਪੁਰਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਸਰਹਿੰਦ ਮੰਡੀ ਵਿਖੇ ਇੱਕ ਟੈਂਕਰ ਦੇ ਚਾਲਕ ਰਾਜੂ ਸ਼ਾਹ ਵਾਸੀ ਕਾਨਪੁਰ ਯੂਪੀ ਨੇ ਸਕੂਟਰ ’ਤੇ ਸਵਾਰ ਉਸ ਦੇ ਪਿਤਾ ਜਸਪਾਲ ਸਿੰਘ ਨੂੰ ਟਕੱਰ ਮਾਰੀ। ਇਸ ਹਾਦਸੇ ਵਿਚ ਉਸ ਦੇ ਪਿਤਾ ਦੀ ਮੌਤ ਹੋ ਗਈ। ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਸ਼ਿਕਾਇਤ ਕਰਤਾ ਦੇ ਬਿਆਨ ਦੇ ਆਧਾਰ ’ਤੇ ਹਾਦਸੇ ਨੂੰ ਅੰਜਾਮ ਦੇ ਕੇ ਮੌਕੇ ਤੋਂ ਫ਼ਰਾਰ ਹੋਏ ਟੈਂਕਰ ਚਾਲਕ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।