ਤਿੰਨ ਜਣਿਆਂ ਦੇ ਡੋਪ ਟੈਸਟ ਪਾਜ਼ੇਟਿਵ ਆਏ
ਤਿੰਨ ਜਣਿਆਂ ਦੇ ਡੋਪ ਟੈਸਟ ਪਾਜ਼ੇਟਿਵ ਆਏ
Publish Date: Mon, 16 Mar 2026 05:51 PM (IST)
Updated Date: Mon, 16 Mar 2026 05:55 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤੇ ਤਿੰਨ ਵਿਅਕਤੀਆਂ ਦੇ ਡੋਪ ਟੈਸਟ ਪਾਜ਼ੇਟਿਵ ਆਏ ਹਨ। ਪੁਲਿਸ ਅਨੁਸਾਰ ਬਡਾਲੀ ਆਲਾ ਸਿੰਘ ਥਾਣੇ ਦੀ ਟੀਮ ਵੱਲੋਂ ਅਮਰੀਕ ਸਿੰਘ ਤੇ ਹਰਿੰਦਰ ਸਿੰਘ ਤੇ ਅਮਲੋਹ ਥਾਣੇ ਦੀ ਟੀਮ ਵੱਲੋਂ ਤਾਜ ਖਾਨ ਦਾ ਡੋਪ ਟੈਸਟ ਕਰਵਾਇਆ ਗਿਆ ਜੋ ਪਾਜ਼ੇਟਿਵ ਆਇਆ। ਪੁਲਿਸ ਦੀਆਂ ਟੀਮਾਂ ਨੇ ਉਕਤ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਹੈ।