ਤਿੰਨ ਵਿਅਕਤੀਆਂ ਦੇ ਡੋਪ ਟੈਸਟ ਪਾਜ਼ੇਟਿਵ ਆਏ
ਤਿੰਨ ਵਿਅਕਤੀਆਂ ਦੇ ਡੋਪ ਟੈਸਟ ਪਾਜ਼ੇਟਿਵ ਆਏ
Publish Date: Mon, 05 Jan 2026 05:48 PM (IST)
Updated Date: Mon, 05 Jan 2026 05:50 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ 3 ਵਿਅਕਤੀਆਂ ਦੇ ਡੋਪ ਟੈਸਟ ਪਾਜ਼ੇਟਿਵ ਆਏ ਹਨ। ਜਾਣਕਾਰੀ ਮੁਤਾਬਕ ਫਤਹਿਗੜ੍ਹ ਸਾਹਿਬ ਪੁਲਿਸ ਨੇ ਮਨਪ੍ਰੀਤ ਸਿੰਘ ਵਾਸੀ ਭੈਰੋਂਪੁਰ, ਬਡਾਲੀ ਆਲਾ ਸਿੰਘ ਪੁਲਿਸ ਨੇ ਇੰਦਰਜੀਤ ਸਿੰਘ ਵਾਸੀ ਚੁੰਨੀ ਖ਼ੁਰਦ ਅਤੇ ਖਮਾਣੋਂ ਪੁਲਿਸ ਨੇ ਜਗਮੋਹਣ ਸਿੰਘ ਵਾਸੀ ਬਲਾੜੀ ਕਲਾਂ ਦੇ ਡੋਪ ਟੈਸਟ ਕਰਵਾਏ ਜੋ ਕਿ ਪਾਜ਼ੇਟਿਵ ਆਏ। ਪੁਲਿਸ ਵੱਲੋਂ ਮੁਲਜ਼ਮਾਂ ਖ਼ਿਲਾਫ ਮਾਮਲੇ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।