ਤਿੰਨ ਜਣਿਆਂ ਦਾ ਡੋਪ ਟੈਸਟ ਪਾਜ਼ੇਟਿਵ ਆਇਆ
ਤਿੰਨ ਜਣਿਆਂ ਦਾ ਡੋਪ ਟੈਸਟ ਪਾਜ਼ੇਟਿਵ ਆਇਆ
Publish Date: Sun, 22 Feb 2026 04:45 PM (IST)
Updated Date: Sun, 22 Feb 2026 04:48 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਪੁਲਿਸ ਦੀਆਂ ਟੀਮਾਂ ਨੇ ਵੱਖ-ਵੱਖ ਥਾਵਾਂ ਤੋਂ ਨਸ਼ੇ ਕਰ ਕੇ ਘੁੰਮਦੇ ਵਿਅਕਤੀਆਂ ਦਾ ਡੋਪ ਟੈਸਟ ਕਰਵਾਇਆ ਜੋ ਪਾਜ਼ੇਟਿਵ ਆਇਆ ਹੈ। ਇਨ੍ਹਾਂ ਵਿਚ ਕੁਲਦੀਪ ਸਿੰਘ, ਗੁਰਤੇਜ ਸਿੰਘ ਤੇ ਨਰਿੰਦਰ ਕੁਮਾਰ ਸ਼ਾਮਲ ਹਨ। ਸਰਹਿੰਦ, ਬਡਾਲੀ ਆਲਾ ਸਿੰਘ ਤੇ ਮੰਡੀ ਗੋਬਿੰਦਗੜ੍ਹ ਪੁਲਿਸ ਨੇ ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਹੈ।