ਜਨਗਣਨਾ ਸਬੰਧੀ ਤਿੰਨ ਰੋਜ਼ਾ ਸਿਖਲਾਈ ਕੈਂਪ ਸੰਪੰਨ
ਖਮਾਣੋਂ ਵਿਖੇ ਜਨਗਣਨਾ ਸਬੰਧੀ ਤਿੰਨ ਰੋਜ਼ਾ ਸਿਖਲਾਈ ਕੈਂਪ ਸੰਪੰਨ
Publish Date: Thu, 23 Apr 2026 06:07 PM (IST)
Updated Date: Thu, 23 Apr 2026 06:10 PM (IST)
ਕੰਗ, ਪੰਜਾਬੀ ਜਾਗਰਣ, ਖਮਾਣੋਂ : ਨਗਰ ਪੰਚਾਇਤ ਖਮਾਣੋਂ ਵੱਲੋਂ ਜਨਗਣਨਾ 2027 ਸਬੰਧੀ ਲਾਇਆ ਗਿਆ ਤਿੰਨ ਰੋਜ਼ਾ ਸਿਖਲਾਈ ਕੈਂਪ ਮੁਕੰਮਲ ਹੋ ਗਿਆ ਹੈ। ਕਾਰਜ ਸਾਧਕ ਅਫ਼ਸਰ ਜਸਬੀਰ ਸਿੰਘ ਨੇ ਦੱਸਿਆ ਕਿ 20 ਤੋਂ 22 ਅਪ੍ਰੈਲ ਤੱਕ ਚੱਲੇ ਇਸ ਕੈਂਪ ਵਿੱਚ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਡਾਟਾ ਇਕੱਠਾ ਕਰਨ ਦੀਆਂ ਵਿਗਿਆਨਕ ਵਿਧੀਆਂ ਅਤੇ ਘਰ-ਘਰ ਸਰਵੇ ਕਰਨ ਦੇ ਢੰਗਾਂ ਬਾਰੇ ਮਾਹਿਰਾਂ ਵੱਲੋਂ ਸਿਖਲਾਈ ਦਿੱਤੀ ਗਈ। ਉਨ੍ਹਾਂ ਸਮੂਹ ਸਟਾਫ਼ ਨੂੰ ਜਨਗਣਨਾ ਦਾ ਕੰਮ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।