ਬਾਬਾ ਮੋਤੀ ਮਹਿਰਾ ਜੀ ਦਾ ਸ਼ਹੀਦੀ ਦਿਵਸ ਅੱਜ
ਬਾਬਾ ਮੋਤੀ ਮਹਿਰਾ ਜੀ ਦਾ ਸ਼ਹੀਦੀ ਦਿਵਸ ਅੱਜ
Publish Date: Fri, 02 Jan 2026 04:55 PM (IST)
Updated Date: Fri, 02 Jan 2026 04:56 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਿਹਗੜ੍ਹ ਸਾਹਿਬ : ਅਮਰ ਸ਼ਹੀਦ ਬਾਬਾ ਮੋਤੀ ਮਹਿਰਾ ਜੀ, ਜਿਨ੍ਹਾਂ ਨੇ ਠੰਢੇ ਬੁਰਜ ਵਿਚ ਕੈਦ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਿਹ ਸਿੰਘ ਜੀ ਲਈ ਦੁੱਧ ਦੀ ਸੇਵਾ ਕੀਤੀ ਸੀ, ਦਾ ਸ਼ਹੀਦੀ ਦਿਵਸ 3 ਜਨਵਰੀ ਨੂੰ ਯਾਦਗਾਰ ਗੁਰਦੁਆਰਾ ਬਾਬਾ ਮੋਤੀ ਮਹਿਰਾ, ਫਤਿਹਗੜ੍ਹ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਨਿਰਮਲ ਸਿੰਘ ਐੱਸਐੱਸ ਨੇ ਦੱਸਿਆ ਕਿ ਸ਼ਹੀਦੀ ਦਿਵਸ ਮੌਕੇ ਰਾਗੀ, ਢਾਡੀ ਤੇ ਕੀਰਤਨੀ ਜਥਿਆਂ ਵੱਲੋਂ ਬਾਬਾ ਜੀ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਦਿੱਤੀ ਅਦੁੱਤੀ ਕੁਰਬਾਨੀ ਬਾਰੇ ਵਾਰਾਂ, ਕਥਾ ਤੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਜਾਵੇਗਾ। ਉਨ੍ਹਾਂ ਸੰਗਤਾਂ ਵੱਧ ਤੋਂ ਵੱਧ ਹਾਜ਼ਰੀ ਭਰਨ ਦੀ ਅਪੀਲ ਕੀਤੀ।