- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਰੂਰੀ ਐਡ ਪਾਰਟੀ: 'ਆਪ' ਸਰਕਾਰ ਦੀਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਅਮਲੋਹ ਦੀ ਧਰਤੀ ’ਤੇ ਨਸ਼ਾ ਮੁਕਤ ਯਾਤਰਾ ਦਾ ਇਤਿਹਾਸਕ ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਹ ਪ੍ਰਗਟਾਵਾ ਹਲਕਾ ਇੰਚਾਰਜ ਅਮਲੋਹ ਤੇ ਸੂਬਾ ਕੋ-ਕੋਰਡੀਨੇਟਰ ਸੈੱਲ (ਪੰਜਾਬ) ਇੰਜ. ਕੰਵਰਵੀਰ ਸਿੰਘ ਟੌਹੜਾ ਨੇ ਕੀਤਾ, ਜਿਨ੍ਹਾਂ ਦੀ ਅਗਵਾਈ ਹੇਠ ਕੀਤੀ ਗਈ ਇਸ ਯਾਤਰਾ ਦੌਰਾਨ 200 ਤੋਂ ਵੱਧ ਗੱਡੀਆਂ ਦੇ ਵਿਸ਼ਾਲ ਕਾਫ਼ਲੇ ਅਤੇ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਇੰਜ. ਕੰਵਰਵੀਰ ਸਿੰਘ ਟੌਹੜਾ ਨੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਦੀਆਂ ਨਾਕਾਮੀਆਂ ਤੇ ਝੂਠੇ ਵਾਅਦਿਆਂ ਨੇ ਅੱਜ ਪੰਜਾਬ ਨੂੰ ਬਰਬਾਦੀ ਦੇ ਕੰਢੇ ਲਿਆ ਖੜ੍ਹਾ ਕੀਤਾ ਹੈ। ਨਸ਼ਿਆਂ ਨੂੰ ਖ਼ਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਲੋਕ ਜਾਗ ਚੁੱਕੇ ਹਨ ਤੇ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਮੋਢੇ ਨਾਲ ਮੋਢਾ ਜੋੜ ਕੇ ਇਸ ਮੁਹਿੰਮ ਦੇ ਨਾਲ ਖੜ੍ਹੇ ਹਨ। ਯਾਤਰਾ ਦੌਰਾਨ 200 ਤੋਂ ਵੱਧ ਗੱਡੀਆਂ ਦੇ ਕਾਫ਼ਲੇ ਨੂੰ ਮਿਲੇ ਭਰਵੇਂ ਹੁੰਗਾਰੇ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਆਉਣ ਵਾਲਾ ਸਮਾਂ ਨਸ਼ਾ ਮੁਕਤ ਅਤੇ ਖੁਸ਼ਹਾਲ ਪੰਜਾਬ ਦਾ ਹੋਵੇਗਾ। ਇਸ ਇਤਿਹਾਸਕ ਯਾਤਰਾ ਵਿੱਚ ਹਲਕੇ ਦੇ ਪ੍ਰਮੁੱਖ ਆਗੂਆਂ, ਵਰਕਰਾਂ ਅਤੇ ਹਜ਼ਾਰਾਂ ਦੀ ਗਿਣਤੀ ਵਿਚ ਸਥਾਨਕ ਨਿਵਾਸੀਆਂ ਨੇ ਸ਼ਾਮਲ ਹੋ ਕੇ ਨਸ਼ਾ ਮੁਕਤ ਪੰਜਾਬ ਸਿਰਜਣ ਦਾ ਅਹਿਦ ਲਿਆ।