ਪੱਤਰ ਪ੍ਰਰੇਰਕ, ਅਮਲੋਹ : ਸੜਕ ਸੁਰੱਖਿਆ ਸਪਤਾਹ ਤਹਿਤ ਟਰੱਕ ਯੂਨੀਅਨ 'ਚ ਸੈਮੀਨਾਰ ਕਰਵਾਇਆ ਗਿਆ ਅਤੇ ਟਰੱਕ ਡਰਾਈਵਰਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਟ੍ਰੈਫਿਕ ਇੰਚਾਰਜ ਗੁਰਮੀਤ ਸਿੰਘ ਬਾਜਵਾ ਨੇ ਕਿਹਾ ਕਿ ਓਵਰਲੋਡ, ਓਵਰ ਲੈਂਥ, ਖਤਰਨਾਕ ਡਰਾਈਵਿੰਗ ਤਿੰਨੋਂ ਚੀਜ਼ਾਂ ਹਾਦਸਿਆਂ ਦਾ ਕਾਰਨ ਬਣਦੀਆਂ ਹਨ। ਡਰਾਈਵਰਾਂ ਨੂੰ ਅਜਿਹਾ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਵਾਹਨ ਚਲਾਉਣ ਸਮੇਂ ਕਾਗਜ਼ ਪੂਰੇ ਰੱਖੋ, ਉਥੇ ਹੀ ਟ੍ਰੈਫਿਕ ਨਿਯਮਾਂ ਦੀ ਪਾਲਣਾ ਵੀ ਕਰਨੀ ਚਾਹੀਦੀ ਹੈ। ਇਸ ਮੌਕੇ ਏਐੱਸਆਈ ਗੁਰਮੀਤ ਸਿੰਘ ਅਤੇ ਹੌਲਦਾਰ ਜਸਵਿੰਦਰ ਸਿੰਘ ਵੱਲੋਂ ਵੀ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ।

ਇਸ ਮੌਕੇ ਰਣਜੀਤ ਸਿੰਘ, ਮਲਕੀਤ ਸਿੰਘ, ਗੁਰਵਿੰਦਰ ਸਿੰਘ, ਕੁਲਵਿੰਦਰ ਸਿੰਘ, ਦਵਿੰਦਰ ਸਿੰਘ, ਸੋਨੂੰ ਗੁਰੀ, ਜੀਤ ਲਾਲ ਆਦਿ ਮੌਜੂਦ ਸਨ।