
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਾਹਮਣੇ ਤੋਂ ਆ ਰਹੇ ਇਕ ਤੇਜ਼ ਰਫਤਾਰ ਬੇਕਾਬੂ ਟਰੱਕ ਨੇ ਉਨ੍ਹਾਂ ਦੇ ਸਕੂਟਰ ਨੂੰ ਸਿੱਧੀ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਪਤੀ-ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਰਾਹਗੀਰਾਂ ਅਤੇ ਸਥਾਨਕ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਬੱਸੀ ਪਠਾਣਾ ਥਾਣੇ ਦੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ।

ਜਾਗਰਣ ਸੰਵਾਦਦਾਤਾ, ਫਤਹਿਗੜ੍ਹ ਸਾਹਿਬ: ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਪਰਤ ਰਹੇ ਬਜ਼ੁਰਗ ਪਤੀ-ਪਤਨੀ ਦੀ ਦਰਦਨਾਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਧਰਮਵੀਰ ਸਿੰਘ (70) ਅਤੇ ਉਸ ਦੀ ਪਤਨੀ ਸ਼ਸ਼ੀ ਬਾਲਾ (69) ਵਾਸੀ ਸੈਕਟਰ 41-ਬੀ, ਚੰਡੀਗੜ੍ਹ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਧਰਮਵੀਰ ਸਿੰਘ ਆਪਣੀ ਪਤਨੀ ਸ਼ਸ਼ੀ ਬਾਲਾ ਨਾਲ ਸਕੂਟਰ ’ਤੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਲਈ ਆਇਆ ਹੋਇਆ ਸੀ। ਧਾਰਮਿਕ ਸਥਾਨ 'ਤੇ ਮੱਥਾ ਟੇਕਣ ਤੋਂ ਬਾਅਦ ਜਦੋਂ ਉਹ ਆਪਣੇ ਸਕੂਟਰ 'ਤੇ ਚੰਡੀਗੜ੍ਹ ਵੱਲ ਪਰਤ ਰਹੇ ਸੀ ਤਾਂ ਸਰਹਿੰਦ-ਮੋਰਿੰਡਾ ਸੜਕ 'ਤੇ ਪੈਂਦੇ ਪਿੰਡ ਆਲਮਪੁਰ ਨੇੜੇ ਹਾਦਸਾ ਵਾਪਰ ਗਿਆ। ਸਾਹਮਣੇ ਤੋਂ ਆ ਰਹੇ ਇਕ ਤੇਜ਼ ਰਫਤਾਰ ਬੇਕਾਬੂ ਟਰੱਕ ਨੇ ਉਨ੍ਹਾਂ ਦੇ ਸਕੂਟਰ ਨੂੰ ਸਿੱਧੀ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਪਤੀ-ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਰਾਹਗੀਰਾਂ ਅਤੇ ਸਥਾਨਕ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਬੱਸੀ ਪਠਾਣਾ ਥਾਣੇ ਦੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਬੱਸੀ ਪਠਾਣਾ ਥਾਣੇ ਦੇ ਸਹਾਇਕ ਐਸਐਚਓ ਹਰਪਿੰਦਰ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ। ਪੁਲਿਸ ਟੀਮ ਨੇ ਹਾਦਸਾਗ੍ਰਸਤ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਦੋਸ਼ੀ ਟਰੱਕ ਡਰਾਈਵਰ ਜਿਸ ਦੀ ਪਛਾਣ ਦਲਜੀਤ ਸਿੰਘ ਵਜੋਂ ਹੋਈ ਹੈ, ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।