- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਨੌਜਵਾਨ ਆਪਣੇ ਇੱਕ ਦੋਸਤ ਹਰਸ਼ਿਤ ਦੀ ਭੈਣ ਦੇ ਘਰ ਪੁੱਤਰ ਹੋਣ ਦੀ ਖ਼ੁਸ਼ੀ ਵਿੱਚ ਰੱਖੀ ਗਈ ਪਾਰਟੀ ਵਿੱਚ ਸ਼ਾਮਲ ਹੋ ਕੇ ਪਰਤੇ ਸਨ ਅਤੇ ਆਪਣੇ ਦੋਸਤ ਨੂੰ ਵਾਪਸ ਛੱਡਣ ਜਾ ਰਹੇ ਸਨ। ਆਦਰਸ਼ ਨਗਰ ਦੇ ਚਾਰ ਦੋਸਤ ਦੋ ਵੱਖ-ਵੱਖ ਹੋਂਡਾ ਸਿਟੀ ਕਾਰਾਂ ਵਿੱਚ ਸਵਾਰ ਸਨ। ਜਿਵੇਂ ਹੀ ਉਨ੍ਹਾਂ ਦੀ ਗੱਡੀ ਪਿੰਡ ਅੱਤੇਵਾਲੀ ਨੇੜੇ ਪਹੁੰਚੀ, ਹਰੀਸ਼ ਕੁਮਾਰ ਵੱਲੋਂ ਚਲਾਈ ਜਾ ਰਹੀ ਕਾਰ ਦਾ ਅਚਾਨਕ ਟਾਇਰ ਫਟ ਗਿਆ।

ਦੀਪਕ ਸੂਦ, ਫ਼ਤਹਿਗੜ੍ਹ ਸਾਹਿਬ: ਬੀਤੀ ਰਾਤ ਜੋਤੀ ਸਰੂਪ ਗੁਰਦੁਆਰਾ ਸਾਹਿਬ ਤੋਂ ਚੰਡੀਗੜ੍ਹ ਰੋਡ 'ਤੇ ਸਥਿਤ ਪਿੰਡ ਅੱਤੇਵਾਲੀ ਨੇੜੇ ਇੱਕ ਬਹੁਤ ਹੀ ਦਰਦਨਾਕ ਸੜਕ ਹਾਦਸਾ ਵਾਪਰਿਆ। ਇਸ ਭਿਆਨਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਮਾਧਵ ਕੁਮਾਰ ਅਤੇ ਹਰੀਸ਼ ਕੁਮਾਰ ਵਜੋਂ ਹੋਈ ਹੈ, ਜੋ ਕਿ ਆਦਰਸ਼ ਨਗਰ, ਸਰਹਿੰਦ ਦੇ ਰਹਿਣ ਵਾਲੇ ਸਨ।
ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਨੌਜਵਾਨ ਆਪਣੇ ਇੱਕ ਦੋਸਤ ਹਰਸ਼ਿਤ ਦੀ ਭੈਣ ਦੇ ਘਰ ਪੁੱਤਰ ਹੋਣ ਦੀ ਖ਼ੁਸ਼ੀ ਵਿੱਚ ਰੱਖੀ ਗਈ ਪਾਰਟੀ ਵਿੱਚ ਸ਼ਾਮਲ ਹੋ ਕੇ ਪਰਤੇ ਸਨ ਅਤੇ ਆਪਣੇ ਦੋਸਤ ਨੂੰ ਵਾਪਸ ਛੱਡਣ ਜਾ ਰਹੇ ਸਨ। ਆਦਰਸ਼ ਨਗਰ ਦੇ ਚਾਰ ਦੋਸਤ ਦੋ ਵੱਖ-ਵੱਖ ਹੋਂਡਾ ਸਿਟੀ ਕਾਰਾਂ ਵਿੱਚ ਸਵਾਰ ਸਨ। ਜਿਵੇਂ ਹੀ ਉਨ੍ਹਾਂ ਦੀ ਗੱਡੀ ਪਿੰਡ ਅੱਤੇਵਾਲੀ ਨੇੜੇ ਪਹੁੰਚੀ, ਹਰੀਸ਼ ਕੁਮਾਰ ਵੱਲੋਂ ਚਲਾਈ ਜਾ ਰਹੀ ਕਾਰ ਦਾ ਅਚਾਨਕ ਟਾਇਰ ਫਟ ਗਿਆ।
ਟਾਇਰ ਫਟਣ ਕਾਰਨ ਕਾਰ ਅਸੰਤੁਲਿਤ ਹੋ ਕੇ ਬੇਕਾਬੂ ਹੋ ਗਈ। ਗੱਡੀ ਪਹਿਲਾਂ ਸੜਕ ਕਿਨਾਰੇ ਲੱਗੇ ਬਿਜਲੀ ਦੇ ਖੰਭੇ ਨਾਲ ਟਕਰਾਈ ਅਤੇ ਫਿਰ ਸਿੱਧੀ ਨੇੜੇ ਬਣੇ ਡੂੰਘੇ ਛੱਪੜ 'ਚ ਜਾ ਡਿੱਗੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਅਸ਼ੋਕ ਕੁਮਾਰ ਪੁਲਿਸ ਟੀਮ ਨਾਲ ਮੌਕੇ 'ਤੇ ਪਹੁੰਚੇ ਅਤੇ ਸਥਾਨਕ ਨਿਵਾਸੀਆਂ ਦੀ ਮਦਦ ਨਾਲ ਤੁਰੰਤ ਬਚਾਅ ਕਾਰਜ ਸ਼ੁਰੂ ਕੀਤਾ ਗਿਆ। ਕਾਫ਼ੀ ਮੁਸ਼ੱਕਤ ਤੋਂ ਬਾਅਦ ਸ਼ੁੱਕਰਵਾਰ ਸਵੇਰੇ ਕਰੀਬ 3:30 ਵਜੇ ਕ੍ਰੇਨ ਅਤੇ ਸਥਾਨਕ ਲੋਕਾਂ ਦੀ ਸਹਾਇਤਾ ਨਾਲ ਕਾਰ ਅਤੇ ਦੋਵਾਂ ਨੌਜਵਾਨਾਂ ਨੂੰ ਛੱਪੜ 'ਚੋਂ ਬਾਹਰ ਕੱਢਿਆ ਗਿਆ, ਪਰ ਉਦੋਂ ਤੱਕ ਦੋਵਾਂ ਦੀ ਮੌਤ ਹੋ ਚੁੱਕੀ ਸੀ।
ਥਾਣਾ ਮੁਖੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅੱਗੇ ਦੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ।