ਪੱਤਰ ਪੇ੍ਰਰਕ, ਮੰਡੀ ਗੋਬਿੰਦਗੜ੍ਹ : ਮੰਡੀ ਗੋਬਿੰਦਗੜ੍ਹ ਤੋਂ ਖੰਨਾ ਦਰਮਿਆਨ ਇਕ ਅਣਪਛਾਤਾ ਵਿਅਕਤੀ ਰੇਲ ਗੱਡੀ ਨਾਲ ਟਕਰਾ ਕੇ ਮੌਤ ਦਾ ਸ਼ਿਕਾਰ ਹੋ ਗਿਆ। ਗੋਬਿੰਦਗੜ੍ਹ ਜੀਆਰਪੀ ਚੌਕੀ ਦੇ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਕਿ ਗੋਬਿੰਦਗੜ੍ਹ ਤੋਂ ਖੰਨਾ ਦਰਮਿਆਨ ਰੇਲਵੇ ਟਰੈਕ ਤੋਂ ਇਕ 45-50 ਸਾਲਾ ਵਿਅਕਤੀ ਅੱਪ ਲਾਈਨ 'ਤੇ ਰੇਲਵੇ ਲਾਈਨਾਂ ਪਾਰ ਕਰ ਰਿਹਾ ਸੀ ਤਾਂ ਤੇਜ਼ ਰਫਤਾਰ ਰੇਲ ਗੱਡੀ ਨਾਲ ਟਕਰਾ ਕੇ ਜ਼ਖ਼ਮੀ ਹੋ ਗਿਆ। ਉਸ ਨੂੰ ਰੇਲ ਗੱਡੀ ਦੇ ਡਰਾਈਵਰ ਵੱਲੋਂ ਵਿਭਾਗ ਦੀ ਮਦਦ ਨਾਲ ਜ਼ਖ਼ਮੀ ਹਾਲਤ 'ਚ ਇਲਾਜ ਲਈ ਖੰੰਨਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿਥੇ ਕਿ ਉਹ ਜ਼ਖ਼ਮਾਂ ਦੀ ਤਾਬ ਨਾ ਸਹਾਰਦਾ ਹੋਇਆ ਦਮ ਤੋੜ ਗਿਆ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਖੰਨਾ ਦੀ ਮੋਰਚਰੀ 'ਚ 72 ਘੰਟੇ ਦੀ ਪਛਾਣ ਅਤੇ ਪੋਸਟਮਾਰਟਮ ਲਈ ਰਖਵਾ ਦਿੱਤੀ ਹੈ।