ਤੇਲ ਬੀਜ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਸਿਖਲਾਈ ਕੈਂਪ ਲਗਾਏ
ਤੇਲ ਬੀਜ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਸਿਖਲਾਈ ਕੈਂਪ ਲਗਾਏ
Publish Date: Thu, 12 Feb 2026 05:24 PM (IST)
Updated Date: Thu, 12 Feb 2026 05:26 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਦੇ ਮੁੱਖ ਅਫ਼ਸਰ ਜਗਦੇਵ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਤੇਲ ਬੀਜ ਫ਼ਸਲਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਪਿੰਡ ਨੌਗਾਵਾਂ ਤੇ ਵਜ਼ੀਦਪੁਰ ਵਿਖੇ ਸਿਖਲਾਈ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਦੌਰਾਨ ਪਿੰਡ ਨੌਗਾਵਾਂ ਵਿਚ 40 ਤੇ ਵਜ਼ੀਦਪੁਰ ਵਿਖੇ 35 ਕਿਸਾਨਾਂ ਨੂੰ ਸਿਖਲਾਈ ਦਿੱਤੀ ਗਈ। ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸੇਵਾ-ਮੁਕਤ ਸੰਯੁਕਤ ਡਾਇਰੈਕਟਰ ਡਾ. ਬਲਦੇਵ ਸਿੰਘ ਨੇ ਬਤੌਰ ਰਿਸੋਰਸ ਪਰਸਨ ਸ਼ਮੂਲੀਅਤ ਕੀਤੀ। ਉਨ੍ਹਾਂ ਕਿਸਾਨਾਂ ਨੂੰ ਤੇਲ ਬੀਜ ਫ਼ਸਲਾਂ ਹੇਠ ਰਕਬਾ ਵਧਾਉਣ ਲਈ ਪ੍ਰੇਰਿਤ ਕਰਦਿਆਂ ‘ਆਇਲ ਸੀਡ ਮਿਸ਼ਨ’ ਬਾਰੇ ਜਾਣਕਾਰੀ ਦਿੱਤੀ। ਜ਼ਿਲ੍ਹਾ ਸਿਖਲਾਈ ਅਫ਼ਸਰ ਡਾ. ਨਿਰਮਲ ਸਿੰਘ ਨੇ ਕਿਸਾਨਾਂ ਨੂੰ ਦਾਲਾਂ ਹੇਠ ਰਕਬਾ ਵਧਾਉਣ ਲਈ ਪ੍ਰੇਰਿਤ ਕੀਤਾ, ਜਦਕਿ ਖੇਤੀਬਾੜੀ ਅਫ਼ਸਰ ਡਾ. ਬੂਟਾ ਸਿੰਘ ਨੇ ਫ਼ਸਲਾਂ ਵਿਚ ਖਾਦਾਂ ਦੀ ਸਹੀ ਵਰਤੋਂ ਅਤੇ ਕੀੜੇ-ਮਕੌੜਿਆਂ ਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਜਾਣੂ ਕਰਵਾਇਆ। ਖੇਤੀਬਾੜੀ ਵਿਕਾਸ ਅਫ਼ਸਰ ਪੂਜਾ ਧੀਮਾਨ ਵੱਲੋਂ ਕਿਸਾਨਾਂ ਨੂੰ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਦੱਸਿਆ ਗਿਆ। ਇਸ ਮੌਕੇ ਮਨਵੀਰ ਸਿੰਘ, ਜਸ਼ਨਪ੍ਰੀਤ ਸਿੰਘ ਅਤੇ ਜਸਪ੍ਰੀਤ ਸਿੰਘ ਵੀ ਹਾਜ਼ਰ ਸਨ।