ਸਰਹਿੰਦ ’ਚ ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ
ਸਰਹਿੰਦ ਵਿੱਚ ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ
Publish Date: Sun, 15 Feb 2026 05:33 PM (IST)
Updated Date: Sun, 15 Feb 2026 05:36 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਰਾਣਾ ਮੁਨਸ਼ੀ ਰਾਮ ਸਰਵ ਹਿੱਤਕਾਰੀ ਵਿੱਦਿਆ ਮੰਦਰ, ਸਰਹਿੰਦ ਦੇ ਪ੍ਰਿੰਸੀਪਲ ਮਹੇਸ਼ ਚੰਦ ਸ਼ਰਮਾ ਅਤੇ ਸਮੁੱਚੇ ਸਟਾਫ ਨੇ ਪੁਲਵਾਮਾ ਹਮਲੇ ’ਚ ਸ਼ਹੀਦ ਹੋਏ ਕੇਂਦਰੀ ਰਿਜ਼ਰਵ ਪੁਲਿਸ ਫੋਰਸ ਦੇ ਬਹਾਦਰ ਜਵਾਨਾਂ ਨੂੰ ਭਾਵਭੀਨੀ ਸ਼ਰਧਾਂਜਲੀ ਭੇਟ ਕੀਤੀ। ਇਸ ਅਵਸਰ ’ਤੇ ਸਕੂਲ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ, ਜਿਸ ਵਿਚ ਸਾਰੇ ਹਾਜ਼ਰੀਨ ਨੇ ਦੇਸ਼ ਦੀ ਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਅਮਰ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਸ਼ਰਧਾਂਜਲੀ ਅਰਪਿਤ ਕੀਤੀ। ਆਪਣੇ ਸੰਬੋਧਨ ਵਿਚ ਪ੍ਰਿੰਸੀਪਲ ਮਹੇਸ਼ ਚੰਦ ਸ਼ਰਮਾ ਨੇ ਕਿਹਾ ਕਿ ਪੁਲਵਾਮਾ ਹਮਲਾ ਦੇਸ਼ ਦੇ ਇਤਿਹਾਸ ਦੀ ਇਕ ਅਤਿ ਦੁਖਦਾਈ ਘਟਨਾ ਹੈ, ਜਿਸ ਵਿੱਚ ਬਹਾਦਰ ਜਵਾਨਾਂ ਨੇ ਮਾਂ-ਭੂਮੀ ਦੀ ਰੱਖਿਆ ਲਈ ਕੁਰਬਾਨੀ ਦਿੱਤੀ। ਇਸ ਮੌਕੇ ਮੈਨੇਜਮੈਂਟ ਮੈਂਬਰ ਬਲਵਿੰਦਰ ਮੋਦਗਿਲ, ਵਾਈਸ ਪ੍ਰਿੰਸੀਪਲ ਪ੍ਰੀਤੀ ਸ਼ੁਕਲਾ, ਹਰਮਨਪ੍ਰੀਤ ਕੌਰ, ਅਨੀਤਾ ਰਾਣੀ, ਅਨੀਕਾ ਰਾਣੀ, ਕੋਮਲ ਸ਼ਰਮਾ, ਗੁਰਪ੍ਰੀਤ ਕੌਰ, ਜ਼ੀਨਤ, ਰੀਤੂ ਸੂਦ, ਨੇਹਾ ਸੂਦ, ਪ੍ਰੀਤੀ ਧੀਮਾਨ, ਪ੍ਰਭਜੋਤ ਕੌਰ, ਨੀਨਾ ਰਾਣੀ, ਮਨਪ੍ਰੀਤ ਕੌਰ ਸਮੇਤ ਸਕੂਲ ਸਟਾਫ ਦੇ ਹੋਰ ਮੈਂਬਰ ਵੀ ਮੌਜੂਦ ਸਨ।