ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਦਿੱਤੀ ਸ਼ਰਧਾਂਜਲੀ
ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਦਿੱਤੀ ਸ਼ਰਧਾਂਜ਼ਲੀ
Publish Date: Tue, 24 Mar 2026 04:50 PM (IST)
Updated Date: Tue, 24 Mar 2026 04:52 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਮਨਜੀਤ ਸ਼ਰਮਾ ਦੇ ਨਿਵਾਸ ’ਤੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਨ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਮਨਜੀਤ ਸ਼ਰਮਾ ਨੇ ਕਿਹਾ ਕਿ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੀ ਲੜਾਈ ਸਿਰਫ਼ ਅੰਗਰੇਜ਼ਾਂ ਖ਼ਿਲਾਫ਼ ਹੀ ਨਹੀਂ, ਸਗੋਂ ਜਾਤੀਵਾਦ ਅਤੇ ਸਮਾਜਿਕ ਵਿਤਕਰੇ ਖ਼ਿਲਾਫ਼ ਵੀ ਸੀ। ਉਨ੍ਹਾਂ ਦੇ ਸਮਾਨਤਾ ਅਤੇ ਭਾਈਚਾਰੇ ਦੇ ਵਿਚਾਰ ਸਾਨੂੰ ਹਮੇਸ਼ਾ ਪ੍ਰੇਰਨਾ ਦਿੰਦੇ ਰਹਿਣਗੇ। ਦੇਸ਼ ਦੇ ਨੌਜਵਾਨਾਂ ਨੂੰ ਸ਼ਹੀਦਾਂ ਦੇ ਜੀਵਨ ਤੋਂ ਸੇਧ ਲੈਣ ਦਾ ਸੱਦਾ ਦਿੰਦਿਆਂ ਮਨਜੀਤ ਸ਼ਰਮਾ ਨੇ ਕਿਹਾ ਕਿ ਅੱਜ ਫਿਰ ਤੋਂ ਸਾਨੂੰ ‘ਕਾਲੇ ਅੰਗਰੇਜ਼ਾਂ’ ਨਾਲ ਲੜਨ ਦੀ ਲੋੜ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਚਕਨਾਚੂਰ ਕਰ ਰਹੀ ਹੈ ਅਤੇ ਦੇਸ਼ ਵਿਚ ਫਿਰਕੂ ਤੇ ਨਫ਼ਰਤ ਦਾ ਮਾਹੌਲ ਪੈਦਾ ਕਰਕੇ ਭਾਈਚਾਰੇ ਨੂੰ ਖ਼ਤਰਾ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 23 ਮਾਰਚ 1931 ਨੂੰ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਇਨ੍ਹਾਂ ਮਹਾਨ ਸ਼ਹੀਦਾਂ ਦਾ ਦੇਸ਼ ਦੀ ਆਜ਼ਾਦੀ ਵਿਚ ਯੋਗਦਾਨ ਅਭੁੱਲ ਹੈ ਅਤੇ ਦੇਸ਼ ਵਾਸੀ ਹਮੇਸ਼ਾ ਇਨ੍ਹਾਂ ਦੇ ਕਰਜ਼ਦਾਰ ਰਹਿਣਗੇ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਰਾਮ, ਤੇਜਵੰਤ ਸਿੰਘ, ਅਮਰ ਸਿੰਘ, ਜਸਪਾਲ ਸਿੰਘ, ਦਰਾ ਸਿੰਘ, ਰਣਧੀਰ ਸਿੰਘ, ਭੁਪਿੰਦਰ ਸਿੰਘ, ਅਜੀਤ ਸਿੰਘ ਮਿੱਤਰ, ਜਗਵਿੰਦਰ ਸਿੰਘ ਮਾਂਗਟ, ਜਸਵਿੰਦਰ ਸਿੰਘ, ਨਿਸ਼ਾ ਮਹਿਰਾ, ਪੁਸ਼ਪਾ ਰਾਣੀ, ਆਦਰਸ਼ ਰਾਣੀ, ਮਨਜੀਤ ਕੌਰ, ਕਿਰਨ ਬਾਲਾ, ਗੁਰਮੇਲ ਸਿੰਘ, ਰਣਜੀਤ ਸਿੰਘ, ਬੂਟਾ ਸਿੰਘ ਟਿਵਾਣਾ, ਕੈਲਾਸ਼ ਭਾਰਤੀ ਕਮਲ ਭਾਰਤੀ, ਅਮਨ ਕੁਮਾਰ, ਵੀਰਪਾਲ, ਸੁਮੇਰੀ ਲਾਲ ਸਮੇਤ ਹੋਰ ਵਰਕਰ ਮੌਜੂਦ ਸਨ।