ਸੰਤ ਨਾਮਦੇਵ ਕੰਨਿਆ ਕਾਲਜ ’ਚ ਤਿਰੰਗਾ ਲਹਿਰਾਇਆ
ਸੰਤ ਨਾਮਦੇਵ ਕੰਨਿਆਂ ਕਾਲਜ ’ਚ ਤਿਰੰਗਾ ਫਹਿਰਾਇਆ
Publish Date: Sat, 24 Jan 2026 04:29 PM (IST)
Updated Date: Sat, 24 Jan 2026 04:31 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਸੰਤ ਨਾਮਦੇਵ ਕੰਨਿਆ ਮਹਾਵਿਦਿਆਲਾ ਬਸੀ ਪਠਾਣਾਂ ਵਿਖੇ ਗਣਤੰਤਰ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕਾਲਜ ਪ੍ਰਧਾਨ ਸੁਨੀਲ ਖੁੱਲਰ ਨੇ ਤਿਰੰਗਾ ਫਹਿਰਾਉਣ ਦੀ ਰਸਮ ਅਦਾ ਕੀਤੀ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਗੀਤ ਨਾਲ ਹੋਈ। ਪ੍ਰਧਾਨ ਸੁਨੀਲ ਖੁੱਲਰ ਨੇ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਅਤੇ ਦੇਸ਼ ਦੀ ਆਜ਼ਾਦੀ ਦੀ ਜੰਗ ਵਿਚ ਜਾਣ ਨਿਛਾਵਰ ਕਰਨ ਵਾਲੇ ਮਹਾਨ ਸ਼ਹੀਦਾਂ ਅਤੇ ਹੋਰ ਵਿਚ ਹਿੱਸਾ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸੰਵਿਧਾਨ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਨ ਅਤੇ ਸੱਚ ਦੇ ਮਾਰਗ ’ਤੇ ਚਲਦੇ ਹੋਏ ਦੇਸ਼ ਦੀ ਤਰੱਕੀ ਵਿਚ ਹਿੱਸਾ ਪਾਉਣ ਲਈ ਪ੍ਰੇਰਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਸੰਗੀਤਾ ਵਧਵਾ ਵੱਲੋਂ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਭਾਰਤੀ ਸੰਵਿਧਾਨ, ਆਜ਼ਾਦੀ ਸੰਘਰਸ਼ ਅਤੇ ਦੇਸ਼ ਦੀ ਲੋਕਤੰਤਰਿਕ ਪ੍ਰਣਾਲੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਸੱਚਾਈ, ਅਨੁਸ਼ਾਸਨ ਅਤੇ ਸਮਾਜਿਕ ਜ਼ਿੰਮੇਵਾਰੀ ਦੇ ਮੂਲਿਆਂ ਨੂੰ ਆਪਣਾਉਣ ਲਈ ਉਤਸ਼ਾਹਿਤ ਕੀਤਾ। ਸਮਾਗਮ ਦੌਰਾਨ ਵਿਦਿਆਰਥਣਾਂ ਵੱਲੋਂ ਦੇਸ਼ਭਗਤੀ ਗੀਤ, ਭਾਸ਼ਣ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਨੇ ਸਮੂਹ ਵਾਤਾਵਰਣ ਨੂੰ ਦੇਸ਼ ਪ੍ਰੇਮ ਨਾਲ ਭਰ ਦਿੱਤਾ। ਸਮਾਗਮ ਦੇ ਅਖੀਰ ਵਿਚ ਏਸ਼ ਦੀ ਏਕਤਾ, ਅਖੰਡਤਾ ਅਤੇ ਸੰਵਿਧਾਨ ਦੀ ਰੱਖਿਆ ਕਰਨ ਦਾ ਸੰਕਲਪ ਵੀ ਲਿਆ ਗਿਆ। ਇਸ ਮੌਕੇ ਕਾਲਜ ਦੇ ਪ੍ਰਧਾਨ ਸੁਨੀਲ ਖੁੱਲਰ, ਕਮੇਟੀ ਦੇ ਮੈਂਬਰ ਅਜੇ ਮਲਹੋਤਰਾ, ਪ੍ਰਿੰਸੀਪਲ ਸੰਗੀਤਾ ਵਧਵਾ, ਸਟਾਫ ਮੈਂਬਰ, ਵਿਦਿਆਰਥਣਾਂ ਆਦਿ ਮੌਜੂਦ ਸਨ।