- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਿਲਮ ’ਤੇ ਰੋਕ ਲਗਾ ਕੇ ਸੱਚ ਨਹੀਂ ਦਬਾਇਆ ਜਾ ਸਕਦਾ: ਟਿਵਾਣਾ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁੱਖ ਬੁਲਾਰੇ ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ ਸ਼ਹੀਦ ਜਸਵੰਤ ਸਿੰਘ ਖਾਲੜਾ ’ਤੇ ਬਣੀ ਫ਼ਿਲਮ ‘ਸਤਲੁਜ’ ’ਤੇ ਸਰਕਾਰ ਵੱਲੋਂ ਲਗਾਈ ਗਈ ਰੋਕ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਕਮਰਾਨ ਤੇ ਉਨ੍ਹਾਂ ਦਾ ਪ੍ਰਭਾਵਿਤ ਮੀਡੀਆ ਅਕਸਰ ਪੰਜਾਬ ਤੇ ਸਿੱਖ ਕੌਮ ’ਤੇ ਹੋਣ ਵਾਲੇ ਹਕੂਮਤੀ ਜ਼ਬਰ ਨੂੰ ਉਜਾਗਰ ਕਰਨ ਦੀ ਬਜਾਇ ਇਸ ਨੂੰ ਬਦਨਾਮ ਕਰਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਫਿਲਮ ਵਿਚ ਪੰਜਾਬ ’ਚ ਹੋਏ ਹਕੂਮਤੀ ਜ਼ਬਰ ਅਤੇ ਕਤਲੇਆਮ ਦੇ ਸੱਚ ਨੂੰ ਬਹੁਤ ਅੱਛੇ ਢੰਗ ਨਾਲ ਫਿਲਮਾਇਆ ਗਿਆ ਹੈ, ਜਿਸ ਨੂੰ ਰੋਕ ਕੇ ਹੁਕਮਰਾਨ ਅਸਲ ਸੱਚ ਨੂੰ ਬਾਹਰ ਆਉਣ ਤੋਂ ਨਹੀਂ ਰੋਕ ਸਕਣਗੇ।