ਜਗਮੀਤ ਸਿੰਘ, ਅਮਲੋਹ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸਿੰਘ ਸਭਾ ਵਿਖੇ ਦਸਤਾਰ ਮੁਕਾਬਲੇ ਕਰਵਾਏ ਗਏ, ਜਿਸ ਵਿਚ ਨੌਜਵਾਨਾਂ ਅਤੇ ਬੱਚਿਆਂ ਨੇ ਪੰਜਾਬ ਦਾ ਵੱਖ-ਵੱਖ ਥਾਵਾਂ ਤੋਂ ਆ ਕੇ ਹਿੱਸਾ ਲਿਆ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਦਰਸ਼ਨ ਸਿੰਘ ਚੀਮਾ ਨੇ ਕਿਹਾ ਕਿ ਦਸਤਾਰ ਮੁਕਾਬਲਿਆਂ ਵਿਚ ਵੱਡੀ ਗਿਣਤੀ ਨੌਜਵਾਨ ਪਹੁੰਚੇ ਅਤੇ ਅਹਿਮ ਸਥਾਨ ਪ੍ਰਰਾਪਤ ਕਰਨ ਵਾਲਿਆਂ ਨੂੰ ਇਨਾਮੀ ਰਾਸ਼ੀਆਂ ਅਤੇ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ ਹੈ। ਚੀਮਾ ਨੇ ਦੱਸਿਆ ਕਿ ਮੁਕਾਬਲੇ 9 ਤੋਂ 15 ਸਾਲ ਅਤੇ 16 ਤੋਂ 23 ਸਾਲ ਦੇ ਉਮਰ ਦੇ ਨੌਜਵਾਨਾਂ ਵਿਚਾਲੇ ਕਰਵਾਏ ਗਏ ਹਨ।

ਉਨ੍ਹਾਂ ਕਿਹਾ ਕਿ ਦਸਤਾਰ ਮੁਕਾਬਲੇ ਪਹਿਲੀ ਵਾਰ ਕਰਵਾਏ ਗਏ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਕਰਵਾਏ ਜਾਣਗੇ। ਮੁਕਾਬਲਿਆਂ ਵਿਚ ਕਰਨ ਸ਼ਰਮਾ ਅਤੇ ਪ੍ਰਰੀਤਪਾਲ ਸ਼ਰਮਾ ਨੇ ਹਿੱਸਾ ਲੈ ਕੇ ਦਸਤਾਰਾਂ ਸਜਾਈਆਂ। ਉਨ੍ਹਾਂ ਹਰ ਨੌਜਵਾਨ ਨੂੰ ਦਸਤਾਰ ਸਜਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਦਸਤਾਰ ਸਜਾਉਣਾ ਸਾਡੇ ਲਈ ਮਾਣ ਵਾਲੀ ਗੱਲ ਹੈ ਅਤੇ ਸਾਡੇ ਪਰਿਵਾਰ ਨੂੰ ਵੀ ਖੁਸ਼ੀ ਹੈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਦਸਤਾਰ ਸਜਾਉਂਦੇ ਰਹਿਣਗੇ ਅਤੇ ਵੱਡੇ ਹੋ ਕੇ ਅੰਮਿ੍ਤ ਛੱਕ ਕੇ ਸਿੰਘ ਸਜਣਗੇ। ਇਸ ਮੌਕੇ ਜੱਜਮੈਂਟ ਦੀ ਭੂਮਿਕਾ ਹਰਕਮਲ ਸਿੰਘ, ਸ਼ਮਸ਼ੇਰ ਸਿੰਘ, ਸੁਖਵਿੰਦਰ ਸਿੰਘ ਨੇ ਨਿਭਾਈ, ਉੱਥੇ ਮੁਕਾਬਲਿਆਂ ਤੋਂ ਪਹਿਲਾਂ ਨੌਜਵਾਨਾਂ ਅਤੇ ਬੱਚਿਆਂ ਨੂੰ ਕੰਵਲਜੀਤ ਸਿੰਘ, ਮਨਜੋਤ ਸਿੰਘ, ਅਮਨਪ੍ਰਰੀਤ ਸਿੰਘ, ਸ਼ਰਨਪ੍ਰਰੀਤ ਸਿੰਘ, ਲਵਪ੍ਰਰੀਤ ਸਿੰਘ, ਨਰਿੰਦਰ ਸਿੰਘ ਵੱਲੋਂ ਇਕ ਦਿਨਾ ਸਿਖਲਾਈ ਵੀ ਦਿੱਤੀ ਗਈ। ਇਸ ਮੌਕੇ ਹਰਦੇਵ ਸਿੰਘ, ਹਰਭਜਨ ਸਿੰਘ, ਨਿਰਮਲ ਸਿੰਘ, ਸਰਬਜੀਤ ਸਿੰਘ, ਬਲਜੀਤ ਸਿੰਘ, ਸੁੱਖਾ ਸਿੰਘ ਆਦਿ ਮੌਜੂਦ ਸਨ।