ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਦੋ ਗ੍ਰਿਫ਼ਤਾਰ
ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਦੋ ਗ੍ਰਿਫ਼ਤਾਰ
Publish Date: Wed, 07 Jan 2026 04:26 PM (IST)
Updated Date: Wed, 07 Jan 2026 04:29 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਪੁਲਿਸ ਵੱਲੋਂ ਦੋ ਵਿਅਕਤੀਆਂ ਦਾ ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਹਿਰਾਸਤ ਵਿਚ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਮਾਸਟਰ ਕਾਲੋਨੀ ਵਿਖੇ ਪੁਲਿਸ ਨੇ ਦੋ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਤਲਾਸ਼ੀ ਕੀਤੀ ਤਾਂ ਉਨ੍ਹਾਂ ਪਾਸੋਂ ਕੋਈ ਬ੍ਰਾਮਦਗੀ ਨਹੀਂ ਹੋਈ ਪਰ ਸਬ ਡਵੀਜ਼ਨਲ ਹਸਪਤਾਲ ਤੋਂ ਕਰਵਾਇਆ ਉਨ੍ਹਾਂ ਦਾ ਡੋਪ ਟੈਸਟ ਪਾਜ਼ੇਟਿਵ ਆਇਆ। ਮੁਲਜ਼ਮਾਂ ਦੀ ਪਛਾਣ ਲਖਵੀਰ ਸਿੰਘ ਤੇ ਸ਼ਮਸ਼ੇਰ ਸਿੰਘ ਵਾਸੀ ਰਹੋਣ (ਖੰਨਾ) ਵਜੋਂ ਹੋਈ ਹੈ।