ਨਾਜਾਇਜ਼ ਸ਼ਰਾਬ ਤੇ ਨਸ਼ੇ ਦੇ ਮਾਮਲੇ ’ਚ ਦੋ ਗ੍ਰਿਫ਼ਤਾਰ
ਨਜਾਇਜ਼ ਸ਼ਰਾਬ ਤੇ ਨਸ਼ੇ ਦੇ ਮਾਮਲੇ ’ਚ ਦੋ ਗ੍ਰਿਫ਼ਤਾਰ
Publish Date: Tue, 03 Feb 2026 05:41 PM (IST)
Updated Date: Tue, 03 Feb 2026 05:44 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਰਹਿੰਦ ਪੁਲਿਸ ਨੇ ਨਾਜਾਇਜ਼ ਸ਼ਰਾਬ ਤੇ ਨਸ਼ੇ ਦੇ ਮਾਮਲੇ ਵਿਚ ਵੱਖ-ਵੱਖ ਮੁਕੱਦਮੇ ਦਰਜ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪਹਿਲੇ ਮਾਮਲੇ ਵਿਚ ਪੁਲਿਸ ਨੇ ਅੰਮ੍ਰਿਤਬੀਰ ਨੂੰ ਗ੍ਰਿਫ਼ਤਾਰ ਕੀਤਾ, ਜਿਸ ਦਾ ਡੋਪ ਟੈਸਟ ਪਾਜ਼ੇਟਿਵ ਆਇਆ ਸੀ। ਦੂਜੇ ਮਾਮਲੇ ਵਿਚ ਇਕ ਢਾਬਾ ਮਾਲਕ ਨੂੰ ਗ੍ਰਿਫ਼ਤਾਰ ਕੀਤਾ, ਜਿਸ ਦੇ ਢਾਬੇ ਤੋਂ ਮੁਖ਼ਬਰ ਦੀ ਸੂਚਨਾ ਦੇ ਆਧਾਰ ’ਤੇ ਕੀਤੀ ਛਾਪੇਮਾਰੀ ਦੌਰਾਨ ਨਾਜਾਇਜ਼ ਢੰਗ ਨਾਲ ਲਿਆਂਦੀ ਗਈ ਚੰਡੀਗੜ੍ਹ ’ਚ ਵਿਕਣ ਵਾਲੀ ਦੇਸੀ ਸ਼ਰਾਬ ਦੀਆਂ 53 ਬੋਤਲਾਂ ਬਰਾਮਦ ਹੋਈਆਂ।