10 ਗ੍ਰਾਮ ਹੈਰੋਈਨ ਸਣੇ ਦੋ ਗ੍ਰਿਫ਼ਤਾਰ
10 ਗ੍ਰਾਮ ਹੈਰੋਈਨ ਸਣੇ ਦੋ ਗ੍ਰਿਫ਼ਤਾਰ
Publish Date: Sun, 04 Jan 2026 05:35 PM (IST)
Updated Date: Sun, 04 Jan 2026 05:38 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਪੁਲਿਸ ਨੇ ਗਸ਼ਤ ਦੌਰਾਨ ਸ਼ੱਕ ਦੇ ਆਧਾਰ ’ਤੇ ਇਕ ਬਾਈਕ ਸਵਾਰ ਦੋ ਨੌਜਵਾਨਾਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 10 ਗ੍ਰਾਮ ਹੈਰੋਈਨ ਬਰਾਮਦ ਹੋਈ। ਮੁਲਜ਼ਮਾਂ ਦੀ ਪਛਾਣ ਚੀਨੂੰ ਅਤੇ ਦੀਪਕ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਖ਼ਿਲਾਫ਼ ਥਾਣਾ ਫਤਹਿਗੜ੍ਹ ਸਾਹਿਬ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਚੀਨੂੰ ਨੂੰ ਪਹਿਲਾਂ ਵੀ ਨਸ਼ਾ ਮੁਕਤੀ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ ਸੀ ਪਰ ਉਹ ਉੱਥੋਂ ਭੱਜ ਗਿਆ ਸੀ ਅਤੇ ਉਸ ਖ਼ਿਲਾਫ਼ ਪਹਿਲਾਂ ਤੋਂ ਹੀ ਮਾਮਲਾ ਦਰਜ ਹੈ।