ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਕਾਬੂ
ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਕਾਬੂ
Publish Date: Tue, 07 Apr 2026 05:45 PM (IST)
Updated Date: Tue, 07 Apr 2026 05:47 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਮੰਡੀ ਗੋਬਿੰਦਗੜ੍ਹ ਪੁਲਿਸ ਨੇ ਵੱਖ-ਵੱਖ ਮਾਮਲਿਆਂ ’ਚ ਦੋ ਵਿਅਕਤੀਆਂ ਨੂੰ ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਨੇ ਭਾਂਬਰੀ ਕਲੋਨੀ (ਵਾਰਡ ਨੰ: 1) ਵਿਖੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਸ ਦੇ ਕਬਜ਼ਾ ਵਿੱਚੋਂ ਕਥਿਤ ਤੌਰ ’ਤੇ 70 ਖੁੱਲ੍ਹੀਆਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ। ਪੁਲਿਸ ਵੱਲੋਂ ਮੌਕੇ ’ਤੇ ਹਿਰਾਸਤ ਵਿਚ ਲੈ ਕੇ ਪਰਚਾ ਦਰਜ ਕਰ ਦਿੱਤਾ ਹੈ। ਹਿਰਾਸਤ ਵਿਚ ਲਏ ਗਏ ਵਿਅਕਤੀ ਦੀ ਪਛਾਣ ਲਵਪ੍ਰੀਤ ਸਿੰਘ ਦੇ ਰੂਪ ’ਚ ਦੱਸੀ ਗਈ ਹੈ। ਇਸੇ ਤਰ੍ਹਾਂ ਟੀ ਪੁਆਇੰਟ ਪਿੰਡ ਕੁੰਭੜਾ ਵਿਖੇ ਇਕ ਵਿਅਕਤੀ ਦੇ ਕਬਜ਼ੇ ’ਚੋਂ ਕਥਿਤ ਤੌਰ ’ਤੇ 60 ਖੁੱਲ੍ਹੀਆਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਗਈਆਂ। ਮੁਲਜ਼ਮ ਦੀ ਪਛਾਣ ਮੁਖ਼ਤਿਆਰ ਸਿੰਘ ਵਜੋਂ ਹੋਈ ਹੈ।