ਰਾਜਿੰਦਰ ਸਿੰਘ ਭੱਟ, ਫ਼ਤਹਿਗੜ੍ਹ ਸਾਹਿਬ

ਥਾਣਾ ਸਰਹਿੰਦ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ 'ਚ ਨਸ਼ੇ ਦੇ ਤੌਰ 'ਤੇ ਵਰਤੀਆਂ ਜਾਣ ਵਾਲੀਆਂ ਗੋਲੀਆਂ ਤੇ ਅਫੀਮ ਸਮੇਤ ਦੋ ਵਿਅਕਤੀਆਂ ਨੂੰ ਗਿ੍ਫਤਾਰ ਕਰਨ ਦਾ ਦਾਅਵਾ ਕੀਤਾ ਹੈ। ਡੀਐੱਸਪੀ ਰਮਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ ਸਬ ਇੰਸਪੈਕਟਰ ਸੁਰੇਸ਼ ਕੁਮਾਰ ਅਤੇ ਏਐੱਸਆਈ ਹੰਸਰਾਜ ਪੁਲਿਸ ਪਾਰਟੀ ਸਮੇਤ ਪਿੰਡ ਜਲਵੇੜਾ ਨੇੜੇ ਗਸ਼ਤ 'ਤੇ ਸਨ, ਇਸੇ ਦੌਰਾਨ ਰਾਜਪੁਰਾ ਸਾਇਡ ਤੋਂ ਇਕ ਐਕਟਿਵਾ ਸਕੂਟਰੀ 'ਤੇ ਸਵਾਰ ਇਕ ਵਿਅਕਤੀ ਜਦੋਂ ਪੁਲਿਸ ਨੂੰੂ ਦੇਖ ਕੇ ਪਿੱਛੇ ਮੁੜਨ ਲੱਗਾ ਤਾਂ ਜਦੋਂ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 8040 ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋਈਆਂ। ਜਿਸ ਦੀ ਪਛਾਣ ਸੰਦੀਪ ਸਿੰਘ ਵਾਸੀ ਨਬੀਪੁਰ ਵਜੋ ਹੋਈ। ਇਸੇ ਤਰ੍ਹਾਂ ਥਾਣਾ ਸਰਹਿੰਦ ਦੇ ਏਐੱਸਆਈ ਜਸਵੀਰ ਸਿੰਘ ਨੜੇ ਸਮੇਤ ਪੁਲਿਸ ਪਾਰਟੀ ਟੀ-ਪੁਆਇੰਟ ਤਰਖਾਣ ਮਾਜਰਾ ਨੇੜੇ ਨਾਕਾਬੰਦੀ ਦੌਰਾਨ ਇਕ ਟਰੱਕ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਟਰੱਕ ਦੇ ਚਾਲਕ ਰਾਜੀਵ ਸ਼ਿਰਾ ਵਾਸੀ ਮੋਹਰਾ ਬਿਹਾਰ ਦੀ ਜੇਬ 'ਚੋਂ ਅੱਧਾ ਕਿੱਲੋ ਅਫੀਮ ਬ੍ਰਾਮਦ ਹੋਈ। ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਮਾਮਲੇ ਥਾਣਾ ਸਰਹਿੰਦ ਵਿਚ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।