ਸ਼ਰਾਬ ਮਾਮਲੇ ’ਚ ਦੋ ਭਗੌੜੇ ਗ੍ਰਿਫ਼ਤਾਰ
ਸ਼ਰਾਬ ਮਾਮਲੇ ਵਿੱਚ ਦੋ ਭਗੋੜੇ ਗ੍ਰਿਫ਼ਤਾਰ
Publish Date: Sun, 08 Mar 2026 04:46 PM (IST)
Updated Date: Sun, 08 Mar 2026 04:48 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਪੀਓ ਸਟਾਫ ਫਤਹਿਗੜ੍ਹ ਸਾਹਿਬ ਦੀ ਪੁਲਿਸ ਨੇ ਸ਼ਰਾਬ ਦੇ ਮਾਮਲੇ ਵਿਚ ਦੋ ਭਗੌੜੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਐੱਸਐੱਚਓ ਕੁਲਵੰਤ ਸਿੰਘ ਨੇ ਦੱਸਿਆ ਕਿ ਥਾਣਾ ਸਰਹਿੰਦ ਦੇ ਹੌਲਦਾਰ ਸ਼ਮਸ਼ੇਰ ਸਿੰਘ ਨੇ ਅਰਜੁਨ ਕੁਮਾਰ ਵਾਸੀ ਪਿੰਡ ਧਰੌੜ ਜ਼ਿਲ੍ਹਾ ਲੁਧਿਆਣਾ ਅਤੇ ਸੁਖਦੇਵ ਸਿੰਘ ਉਰਫ ਗੋਗਾ ਵਾਸੀ ਪਿੰਡ ਦੁਗਰੀ ਥਾਣਾ ਦੋਰਾਹਾ ਜ਼ਿਲ੍ਹਾ ਲੁਧਿਆਣਾ ਸਮੇਤ ਦੋ ਹੋਰ ਵਿਅਕਤੀਆਂ ਨੂੰ 46 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਸੀ।