ਰਾਜਿੰਦਰ ਸਿੰਘ ਭੱਟ, ਫ਼ਤਹਿਗੜ੍ਹ ਸਾਹਿਬ : ਚੰਡੀਗੜ੍ਹ ਰੋਡ 'ਤੇ ਸਥਿਤ ਪਿੰਡ ਬਡਾਲੀ ਆਲਾ ਸਿੰਘ ਨੇੜੇ ਵਾਪਰੇ ਦੋ ਸੜਕ ਹਾਦਸਿਆਂ 'ਚ ਦੋ ਨੌਜਵਾਨਾਂ ਦੇ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮਨਜੋਤ ਸਿੰਘ ਵਾਸੀ ਖੰਨਾ ਜੋ ਕਾਰ ਰਾਹੀਂ ਆਪਣੇ ਤਿੰਨ ਹੋਰ ਸਾਥੀਆਂ ਸਮੇਤ ਚੰਡੀਗੜ੍ਹ ਜਾ ਰਿਹਾ ਸੀ, ਜਦ ਉਹ ਪਿੰਡ ਬਡਾਲੀ ਆਲਾ ਸਿੰਘ ਨਜ਼ਦੀਕ ਪਹੁੰਚੇ ਤਾਂ ਕਾਰ ਨੂੰ ਅਣਪਛਾਤੀ ਕਾਰ ਦੇ ਚਾਲਕ ਨੇ ਫੇਟ ਮਾਰ ਦਿੱਤੀ ਤੇ ਕਾਰ ਸੜਕ ਕਿਨਾਰੇ ਲੱਗੇ ਦਰੱਖਤ ਨਾਲ ਜਾ ਟਕਰਾਈ। ਹਾਦਸੇ 'ਚ ਮਨਜੋਤ ਸਿੰਘ ਵਾਸੀ ਖੰਨਾ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ਼ ਲਈ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਇਸੇ ਤਰਾਂ੍ਹ ਮੋਟਰਸਾਈਕਲ ਸਵਾਰ ਬਾਸਲ ਵਾਸੀ ਘੇਲ ਜੋ ਕਿ ਪੀਰਜੈਨ ਤੋਂ ਬਡਾਲੀ ਆਲਾ ਸਿੰਘ ਵੱਲ ਜਾ ਰਿਹਾ ਸੀ, ਜਦੋਂ ਉਹ ਬਡਾਲੀ ਆਲਾ ਸਿੰਘ ਥਾਣੇ ਨੇੜੇ ਪੁੱਜਾ ਤਾਂ ਉਸ ਦੇ ਅੱਗੋਂ ਆ ਰਹੇ ਮੋਟਰਸਾਈਕਲ ਨਾਲ ਟੱਕਰ ਹੋ ਗਈ, ਹਾਦਸੇ 'ਚ ਬਾਸਲ ਵਾਸੀ ਘੇਲ ਜ਼ਖ਼ਮੀ ਹੋ ਗਿਆ। ਉਸ ਨੂੰ ਨਿੱਜੀ ਹਸਪਤਾਲ ਪੀਰਜੈਨ 'ਚ ਦਾਖ਼ਲ ਕਰਵਾਇਆ ਗਿਆ।