ਕੁੱਟਮਾਰ ਦੇ ਮਾਮਲੇ ’ਚ ਦੋ ਨਾਮਜ਼ਦ
ਕੁੱਟਮਾਰ ਦੇ ਮਾਮਲੇ ’ਚ ਦੋ ਨਾਮਜ਼ਦ
Publish Date: Sun, 11 Jan 2026 04:40 PM (IST)
Updated Date: Sun, 11 Jan 2026 04:42 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਿਹਗੜ੍ਹ ਸਾਹਿਬ : ਖੇੜੀ ਨੌਧ ਸਿੰਘ ਦੀ ਪੁਲਿਸ ਵੱਲੋਂ ਕੁੱਟਮਾਰ ਦੇ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਸੁਖਜੀਤ ਸਿੰਘ ਵਾਸੀ ਪਿੰਡ ਰਾਏਪੁਰ ਨੇ ਦੋਸ਼ ਲਾਇਆ ਸੀ ਕਿ ਬੀਤੇ ਦਿਨੀ ਉਸ ਨਾਲ ਕੁਲਵਿੰਦਰ ਸਿੰਘ ਤੇ ਜੋਗਿੰਦਰ ਸਿੰਘ ਵੱਲੋਂ ਕੁੱਟਮਾਰ ਕੀਤੀ ਗਈ ਹੈ। ਜਿਸ ਤੇ ਪੁਲਿਸ ਨੇ ਉਕਤ ਦੋਨੋਂ ਵਿਅਕਤੀਆਂ ਖਿਲਾਫ ਮੁਕਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।