ਸ਼ੋਅਰੂਮ 'ਚੋਂ ਸਾਮਾਨ ਚੋਰੀ ਦੇ ਦੋਸ਼ ਹੇਠ ਦੋ ਨਾਮਜ਼ਦ
ਸ਼ੋਅਰੂਮ 'ਚੋਂ ਸਮਾਨ ਚੋਰੀ ਦੇ ਦੋਸ਼ ਹੇਠ ਦੋ ਨਾਮਜ਼ਦ
Publish Date: Tue, 27 Jan 2026 06:48 PM (IST)
Updated Date: Tue, 27 Jan 2026 06:52 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਫਤਹਿਗੜ੍ਹ ਸਾਹਿਬ ਪੁਲਿਸ ਨੇ ਦੁਕਾਨ ’ਚੋਂ ਸਾਮਾਨ ਚੋਰੀ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਇਸ ਮਾਮਲੇ ਵਿਚ ਸ਼ਿਕਾਇਤ ਕਰਤਾ ਰਛਪਾਲ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸਦਾ ਸ਼ੋਅਰੂਮ ਮਿਉਂਸਿਪਲ ਕਮੇਟੀ ਪਾਰਕ ਨਜ਼ਦੀਕ ਹੈ। ਜਿਸ ਸਬੰਧੀ ਅਦਾਲਤ ਵਿਚ ਕੇਸ ਵੀ ਚੱਲ ਰਿਹਾ ਹੈ ਅਤੇ ਸਟੇਅ ਵੀ ਮਿਲੀ ਹੋਈ ਹੈ। ਮੁੱਦਈ ਨੇ ਦੋਸ਼ ਲਗਾਇਆ ਕਿ ਬੀਤੀ ਰਾਤ ਨਾਲ ਦੇ ਗੁਆਂਢੀਆਂ ਨੇ ਕਥਿਤ ਤੌਰ ’ਤੇ ਸ਼ੋਅਰੂਮ ਵਿਚ ਲੱਗਿਆ ਸਮਾਨ ਚੋਰੀ ਕਰ ਲਿਆ। ਪੁਲਿਸ ਨੇ ਇਸ ਮਾਮਲੇ ਵਿਚ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।