ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
ਨਸ਼ੀਲੀ ਗੋਲੀਆਂ ਸਮੇਤ ਇਕ ਗ੍ਰਿਫ਼ਤਾਰ
Publish Date: Wed, 11 Mar 2026 05:02 PM (IST)
Updated Date: Wed, 11 Mar 2026 05:03 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਬਸੀ ਪਠਾਣਾਂ ਪੁਲਿਸ ਨੇ ਇਕ ਵਿਅਕਤੀ ਨੂੰ ਪਾਬੰਦੀਸ਼ੁਦਾ ਗੋਲੀਆਂ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਆਵਾ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣੇਦਾਰ ਸਤਨਾਮ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਦਾਣਾ ਮੰਡੀ ਨੇੜੇ ਮੌਜੂਦ ਸੀ, ਉਸ ਦੌਰਾਨ ਇਕ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਤੋਂ 81 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਉਕਤ ਵਿਅਕਤੀ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਪੁੱਛਗਿੱਛ ਦੌਰਾਨ ਮੁਲਜ਼ਮ ਦੀ ਪਛਾਣ ਜਸਪ੍ਰੀਤ ਸਿੰਘ ਪੁੱਤਰ ਇੰਦਰਜੀਤ ਸਿੰਘ ਵਾਸੀ ਪਿੰਡ ਕਲੌੜ ਵਜੋਂ ਹੋਈ ਹੈ। ਜਿਸ ਦੇ ਖ਼ਿਲਾਫ਼ ਬਸੀ ਪਠਾਣਾਂ ਪੁਲਿਸ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।