ਟਰੈਕਟਰ ਟਰਾਲੀ ਟੱਕਰ ’ਚ ਦੋ ਵਿਦਿਆਰਥੀ ਜ਼ਖ਼ਮੀ
ਟਰੈਕਟਰ ਟਰਾਲੀ ਟੱਕਰ ਵਿਚ ਦੋ ਵਿਦਿਆਰਥੀ ਜ਼ਖ਼ਮੀ
Publish Date: Sun, 22 Mar 2026 06:42 PM (IST)
Updated Date: Sun, 22 Mar 2026 06:46 PM (IST)
ਗਰਗ, ਪੰਜਾਬੀ ਜਾਗਰਣ, ਅਮਲੋਹ : ਬੀਤੇ ਦਿਨੀਂ ਸਥਾਨਕ ਮੰਡੀ ਗੋਬਿੰਦਗੜ੍ਹ ਰੋਡ ਤੇ ਇਕ ਅਣਪਛਾਤੇ ਟਰੈਕਟਰ ਟਰਾਲੀ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਦੇਣ ਕਾਰਨ ਦੋ ਵਿਦਿਆਰਥੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਟਰੈਕਟਰ ਟਰਾਲੀ ਚਾਲਕ ਮੌਕੇ ’ਤੇ ਫਰਾਰ ਹੋ ਗਿਆ। ਪੁਲਿਸ ਨੇ ਅਣਪਛਾਤੇ ਟਰੈਕਟਰ ਟਰਾਲੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਕੀਤੀ ਸ਼ਿਕਾਇਤ ਦੇ ਵਿਚ ਰਾਹੁਲ ਸ਼ਰਮਾ ਨਿਵਾਸੀ ਹਰਿਆਣਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੀ ਕਲਾਸਮੇਟ ਤਾਨਿਆ ਨਾਲ ਮੋਟਰਸਾਈਕਲ ’ਤੇ ਜਾ ਰਿਹਾ ਸੀ ਕਿ ਇਕ ਟਰੈਕਟਰ ਟਰਾਲੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿਸ ਵਿਚ ਉਹ ਗੰਭੀਰ ਜ਼ਖ਼ਮੀ ਹੋ ਗਏ।