ਦੋ ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ 19 ਜਨਵਰੀ ਤੋਂ ਸ਼ੁਰੂ ਹੋਵੇਗਾ
ਦੋ ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ 19 ਜਨਵਰੀ ਤੋਂ ਸ਼ੁਰੂ ਹੋਵੇਗਾ
Publish Date: Thu, 15 Jan 2026 05:10 PM (IST)
Updated Date: Thu, 15 Jan 2026 05:12 PM (IST)

ਫ਼ੋਟੋ ਫ਼ਾਈਲ : 12 -ਦਲਵੀਰ ਕੁਮਾਰ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਡੇਅਰੀ ਵਿਕਾਸ ਵਿਭਾਗ ਵੱਲੋਂ ਬੇਰੁਜ਼ਗਾਰਾਂ ਨੂੰ 2 ਹਫਤੇ ਦੀ ਡੇਅਰੀ ਸਿਖਲਾਈ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ (ਡੇਅਰੀ ਵਿਕਾਸ) ਦਲਵੀਰ ਕੁਮਾਰ ਨੇ ਦੱਸਿਆ ਕਿ ਇਸ ਸਿਖਲਾਈ ਦਾ ਮੁੱਖ ਮੰਤਵ ਪੇਂਡੂ ਬੇਰੋਜ਼ਗਾਰ ਨੌਜਵਾਨਾਂ ਅਤੇ ਮਹਿਲਾਵਾਂ ਨੂੰ ਡੇਅਰੀ ਦਾ ਕਿੱਤਾ ਅਪਨਾਉਣ ਲਈ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਕੈਂਪ 19 ਜਨਵਰੀ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਚਤਾਮਲੀ (ਰੋਪੜ) ਅਤੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ (ਲੁਧਿਆਣਾ) ਵਿਖੇ ਆਰੰਭ ਹੋਵੇਗਾ ਅਤੇ ਉਮੀਦਵਾਰ ਦੀ ਉਮਰ 18 ਤੋਂ 55 ਸਾਲ ਦੀ ਹੋਣੀ ਚਾਹੀਦੀ ਹੈ, ਉਹ ਘੱਟੋ ਘੱਟ ਪੰਜਵੀ ਪਾਸ ਹੋਵੇ ਅਤੇ ਸਿਖਿਆਰਥੀ ਪੇਂਡੂ ਇਲਾਕੇ ਨਾਲ ਸਬੰਧਤ ਹੋਵੇ। ਦਲਵੀਰ ਕੁਮਾਰ ਨੇ ਦੱਸਿਆ ਕਿ ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਜਿਵੇਂ ਯੋਗਤਾ ਸਰਟੀਫਿਕੇਟ, ਅਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇੱਕ ਪਾਸਪੋਰਟ ਸਾਈਜ ਫ਼ੋਟੋ ਲੈ ਕੇ ਦਫਤਰ ’ਚ ਆਉਣ। ਉਨ੍ਹਾਂ ਹੋਰ ਦੱਸਿਆ ਕਿ ਇਸ ਟ੍ਰੇਨਿੰਗ ਵਿਚ ਦੁਧਾਰੂ ਪਸ਼ੂਆਂ ਦੀ ਖ਼ਰੀਦ ਲੈ ਕੇ ਰੱਖ-ਰਖਾਵ ਖਾਦ ਖ਼ੁਰਾਕ, ਨਸਲ ਸੁਧਾਰ, ਸਾਂਭ ਸੰਭਾਗਲ ਅਚੇ ਸੁਚੱਜੇ ਮੰਡੀਕਰਨ ਆਦਿ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਸਿਖਲਾਈ ਲਈ ਫਾਰਮ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਕਮਰਾ ਨੰ. 406, ਤੀਜੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫਤਹਿਗੜ੍ਹ ਸਾਹਿਬ ਵਿਖੇ ਭਰੇ ਜਾਣਗੇ।